16.2 C
New York
April 20, 2021
Delhi Latest News National New Delhi

ਕਿਸਾਨਾਂ ਦੇ ਫੈਸਲੇ ਮਗਰੋਂ ਕੇਂਦਰ ਵੱਲੋਂ ਮੀਟਿੰਗ ਰੱਦ, ਕਿਸਾਨ ਅਗਲੀ ਰਣਨੀਤੀ ਬਣਾਉਣ ‘ਚ ਜੁਟੇ

ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਸਿੰਘੂ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 14ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਅਜੇ ਵੀ ਕਿਸੇ ਤਣ-ਪੱਤਣ ਨਹੀਂ ਲੱਗੀ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਦੇ ਛੇਵੇਂ ਗੇੜ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਇਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਸਰਕਾਰ ਅੱਜ ਕਿਸਾਨਾਂ ਕੋਲ ਲਿਖਤੀ ਪ੍ਰਸਤਾਵ ਭੇਜੇਗੀ। ਸਰਕਾਰ ਦੇ ਇਸ ਪ੍ਰਸਤਾਵ ‘ਤੇ ਫੈਸਲਾ ਅੱਜ ਦੁਪਹਿਰ 12 ਵਜੇ ਸਿੰਘੂ ਸਰਹੱਦ (ਦਿੱਲੀ-ਹਰਿਆਣਾ ਸਰਹੱਦ) ‘ਤੇ ਕਿਸਾਨਾਂ ਦੀ ਮੀਟਿੰਗ ਦੌਰਾਨ ਲਿਆ ਜਾਵੇਗਾ।

ਦੱਸ ਦਈਏ ਕਿ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਬੁਲਾਏ ਗਏ ‘ਭਾਰਤ ਬੰਦ’ ਨੂੰ ਦੇਸ਼ ਭਰ ‘ਚ ਚੰਗਾ ਹੁੰਗਾਰਾ ਮਿਲਿਆ ਸੀ। ਇਸ ਤੋਂ ਬਾਅਦ ਬੀਤੇ ਦਿਨੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨਾਲ ਮਸਲਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਸ ਮਸਲੇ ਦੇ ਹੱਲ ਲਈ 13 ਕਿਸਾਨ ਨੇਤਾਵਾਂ ਨਾਲ ਗੱਲਬਾਤ ਕੀਤੀ ਪਰ ਕੋਈ ਹੱਲ ਨਹੀਂ ਮਿਲਿਆ।

ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੰਗਲਵਾਰ ਦੀ ਮੁਲਾਕਾਤ ਵਿੱਚ ਇਹ ਫੈਸਲਾ ਲਿਆ ਗਿਆ ਕਿ ਬੁੱਧਵਾਰ ਨੂੰ ਸਰਕਾਰ ਵੱਲੋਂ ਕਿਸਾਨਾਂ ਨੂੰ ਕੁਝ ਬਿੰਦੂਆਂ ‘ਤੇ ਸਰਕਾਰ ਨੂੰ ਲਿਖਤੀ ਪ੍ਰਸਤਾਵ ਭੇਜੇਗੀ, ਜਿਸ ‘ਚ ਤਿੰਨ ਨਵੇਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਸਰਕਾਰ ਨੇ ਸਹਿਮਤੀ ਜ਼ਾਹਰ ਕੀਤੀ ਹੈ। ਸਰਕਾਰ ਨੇ ਤਿੰਨ ਖੇਤ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਸਿਰਫ ਸੋਧਾਂ ਹੀ ਵਿਚਾਰੀਆਂ ਜਾ ਸਕਦੀਆਂ ਹਨ।

ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਹੰਨਨ ਮੱਲ੍ਹਾ ਨੇ ਕਿਹਾ ਕਿ ਸਰਕਾਰ ਜੋ ਪ੍ਰਸਤਾਵ ਭੇਜੇਗੀ, ਉਸ ਦਾ ਫੈਸਲਾ ਸਾਰੇ 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤਾ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸੋਧ ਲਈ ਤਿਆਰ ਨਹੀਂ, ਪਰ ਇਹ ਕਾਨੂੰਨ ਪੂਰੀ ਤਰ੍ਹਾਂ ਵਾਪਸ ਲੈਣਾ ਪਏਗਾ। ਕੋਈ ਵਿਚਕਾਰਲਾ ਰਾਹ ਨਹੀਂ। ਬੁੱਧਵਾਰ 9 ਦਸੰਬਰ ਨੂੰ ਸਰਕਾਰ ਨਾਲ ਕੋਈ ਮੁਲਾਕਾਤ ਨਹੀਂ ਹੋਵੇਗੀ। ਦੱਸ ਦੇਈਏ ਕਿ ਸ਼ਨੀਵਾਰ ਨੂੰ ਪੰਜਵੀਂ ਗੇੜ ਦੀ ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਅਗਲੀ ਮੀਟਿੰਗ 9 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ।

Related posts

Voter ID ਲਈ ਕਰੋ ਆਨਲਾਈਨ ਅਪਲਾਈ ਸਬ ਤੋਂ ਆਸਾਨ ਤਰੀਕਾ

qaumip

ਦੇਸ਼ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ 78 ਲੱਖ ਨੂੰ ਪਾਰ ਕਰ ਗਈ ਹੈ, ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ

qaumip

24 ਘੰਟਿਆਂ ‘ਚ ਛੇ ਲੱਖ ਲੋਕ ਕੋਰੋਨਾ ਦਾ ਸ਼ਿਕਾਰ, 10,000 ਤੋਂ ਵੱਧ ਮੌਤਾਂ

qaumip

ਅਮਿਤ ਸ਼ਾਹ ਨੇ ਕੀਤਾ RT-PCR ਲੈਬ ਦਾ ਉਦਘਾਟਨ

qaumip

ਦਿੱਲੀ ਦੀ ਆਬੋ ਹਵਾ ਹੋਈ ਬੇਹੱਦ ਖ਼ਰਾਬ

qaumip

ਜੇਕਰ ਰੋਹਿਤ ਨੂੰ ਨਹੀਂ ਮਿਲਦੀ ਇਹ ਜ਼ਿੰਮੇਵਾਰੀ ਤਾਂ ਭਾਰਤ ਦਾ ਹੋਵੇਗਾ ਨੁਕਸਾਨ- ਗੌਤਮ ਗੰਭੀਰ

qaumip

Leave a Comment