ਪੁਲਿਸ ਨੇ ਨਸ਼ਾ ਤੇ ਹਥਿਆਰ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ, 4 ਆਧੁਨਿਕ ਪਿਸਤੌਲ ਤੇ ਸਾਡੇ 3 ਲੱਖ ਰੁਪਏ ਦੀ ਹਵਾਲਾ ਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ‘ਚ ਕੀਮਤ ਲਗਭਗ 14 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲਣ ਤੋਂ ਬਾਅਦ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਇਹ ਮੁਲਜ਼ਮ ਕਾਬੂ ਆਏ। ਉਹਨਾਂ ਕਿਹਾ ਕਿ ਤਿੰਨੋ ਮੁਲਜ਼ਮ ਨਾਰਕੋ-ਆਰਮ ਤੇ ਹਵਾਲਾ ਕਾਰੋਬਾਰ ਨਾਲ ਜੁੜੇ ਹੋਏ ਸਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋ ਮੁਲਜ਼ਮ ਮਲੇਸ਼ੀਆ ਰਹਿ ਚੁੱਕੇ ਹਨ। ਉੱਥੇ ਹੀ ਉਹ ਪਾਕਿਸਤਾਨੀ ਸਮੱਗਲਰ ਰਾਣਾ ਦੇ !