27.9 C
New York
July 31, 2021
Punjab

ਸੜਕ ਦੀ ਵਿਸ਼ੇਸ਼ ਮੁਰੰਮਤ ਕਰਵਾਉਣ ਤੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਨਾਗਰਾ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ: ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਵੱਲੋਂ ਪਿੰਡ ਚਨਾਰਥਲ ਕਲਾਂ ਤੋਂ ਵਾਇਆ,ਚਨਾਰਥਲ ਖੁਰਦ,ਪੰਡਰਾਲੀ,ਖਰੇ,ਸੰਗਤਪੁਰ ਸੋਢੀਆ, ਖੋਜੇ ਮਾਜਰਾ ਤੋਂ ਸਾਨੀਪੁਰ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਜਾਂਦੀ 18 ਫੁੱਟ ਚੌੜੀ ਸੜਕ ਦੀ ਵਿਸ਼ੇਸ਼ ਮੁਰੰਮਤ ਕਰਵਾਉਣ ਲਈ ਕਾਂਗਰਸੀ ਆਗੂਆਂ ਤੇ ਇਲਾਕਾ ਨਿਵਾਸੀਆਂ ਨੇ ਪਿੰਡ ਪੰਡਰਾਲੀ ਵਿਖੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਨਾਗਰਾ ਜਿਸ ਮਿਹਨਤ ਤੇ ਲਗਨ ਨਾਲ ਹਲਕੇ ਦਾ ਵਿਕਾਸ ਕਰਵਾ ਰਹੇ ਹਨ ਉਹ ਸ਼ਲਾਘਾਯੋਗ ਹੈ । ।       ਉਨ੍ਹਾਂ ਕਿਹਾ ਕਿ ਪਿਛਲੇ ਤਕਰੀਬਨ 10 ਸਾਲ ਤੋਂ ਇਸ ਸੜਕ ਦੀ ਕਿਸੇ ਨੇ ਸਾਰ ਨਹੀਂ ਲਈ ਜਦੋਂ ਕਿ ਵਿਧਾਇਕ ਨਾਗਰਾ ਨੇ ਇਸ ਸੜਕ ਦੀ ਵਿਸ਼ੇਸ਼ ਮੁਰੰਮਤ ਕਰਵਾ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਹਮੇਸ਼ਾਂ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ. ਨਾਗਰਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨਾਲ ਫ਼ਤਹਿਗੜ੍ਹ ਸਾਹਿਬ ਹਲਕਾ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣੇਗਾ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਹਲਕੇ ਦੇ 60-70 ਪਿੰਡਾਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਵੀ ਮੁਹੱਈਆ ਹੋਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਇਕ ਨਾਗਰਾ ਦੀ ਅਗਵਾਈ ਵਿੱਚ ਫ਼ਤਹਿਗੜ੍ਹ ਸਾਹਿਬ ਹਲਕਾ ਲਗਾਤਾਰ ਵਿਕਾਸ ਵੱਲ ਵੱਧ ਰਿਹਾ ਹੈ।ਇਸ ਮੌਕੇ ਪੰਚਾਇਤੀ ਰਾਜ ਸੰਗਠਨ ਦੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਮਾਰਕਿਟ ਕਮੇਟੀ ਚਨਾਰਥਲ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਬਲਾਕ ਪ੍ਰਧਾਨ ਤੇ ਸਰਪੰਚ ਗੁਰਮੁੱਖ ਸਿੰਘ ਪੰਡਰਾਲੀ,ਸਰਪੰਚ ਗੁਰਬਾਜ ਸਿੰਘ ਰਾਜੂ,ਬਲਵਿੰਦਰ ਸਿੰਘ ਖਰੇ, ਬਲਜੀਤ ਸਿੰਘ,ਮਲਕੀਤ ਸਿੰਘ,ਰਿੰਕੂ ਸਿੰਘ,ਸੋਨੀ ਸਿੰਘ,ਨਛੱਤਰ ਕੌਰ,ਸਰਬਜੀਤ ਕੌਰ,ਲਵਪ੍ਰੀਤ ਕੌਰ ਸਾਰੇ ਪੰਚ,ਜਿਉਣ ਸਿੰਘ ਪ੍ਰਧਾਨ,ਚਰਨ ਸਿੰਘ,ਕਿੰਨੂ,ਮਨੀ,ਗਗਨਾ,ਕਾਕਾ,ਲਖਵੀਰ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

Related posts

ਮੋਦੀ ਸਰਕਾਰ ਝੁਕੇਗੀ ਅਤੇ ਕਿਸਾਨ ਅੰਦੋਲਨ ਜਿੱਤੇਗਾ – ਕਿਸਾਨ ਜਥੇਬੰਦੀਆਂ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਕੀਤਾ ਜਾਵੇਗਾ ਚੱਕਾ ਜਾਮ

qaumip

ਪੰਜਾਬ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਫਿਰ ਅੱਗੇ ਵਧਾਈ

qaumip

ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ 12 ਵਾਜੇ ਤੋਂ 4 ਤੱਕ ਚੱਕਾ ਜਾਮ ਦਾ ਸੱਦਾ

qaumip

ਸ਼ਹੀਦੀ ਸਭਾ ਦੌਰਾਨ ਲੰਗਰ ਲਗਾਉਣ ਦਾ ਪਾਸ ਲੈਣ ਵਾਲਿਆਂ ਕੋਲ ਕੋਰੋਨਾ ਟੈਸਟ ਨੈਗੇਟਿਵ ਹੋਣ ਦੀ ਰਿਪੋਰਟ ਜਰੂਰੀ: ਡੀ.ਸੀ.

qaumip

ਅੋਰਤਾਂ ਦੀਆਂ ਵਾਲੀਆਂ ਪੁੱਟਣ ਵਾਲੇ ਦੋ ਨੌਜਵਾਨਾਂ ਨੂੰ ਪਿੰਡ ਵਾਸੀਆਂ ਨੇ ਕੀਤਾ ਕਾਬੂ

qaumip

ਖੇਤੀ ਵਿਰੋਧੀ ਬਿੱਲਾਂ ਖ਼ਿਲਾਫ਼ ਰੇਲਵੇ ਸਟੇਸ਼ਨ ਸੰਗਰੂਰ ਤੇ 37ਵੇਂ ਦਿਨ ਵੀ ਧਰਨਾ ਜਾਰੀ

qaumip

Leave a Comment