5G Controversy: ਏਅਰ ਇੰਡੀਆ ਸਮੇਤ ਕਈ ਪ੍ਰਮੁੱਖ ਅੰਤਰ-ਰਾਸ਼ਟਰੀ ਏਅਰਲਾਈਨ ਕੰਪਨੀਆਂ ਨੇ 5ਜੀ Controversy ਨੂੰ ਲੈ ਕੇ ਅਮਰੀਕਾ ਨੂੰ ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ ਜਾਂ ਵਰਤੇ ਜਾਣ ਵਾਲੇ ਜਹਾਜ਼ਾਂ ਨੂੰ ਬਦਲ ਦਿੱਤਾ ਗਿਆ ਹੈ। ਨਵੀਂ 5ਜੀ ਮੋਬਾਈਲ ਫੋਨ ਸੇਵਾ ਜਹਾਜ਼ ਤਕਨੀਕ ਨੂੰ ਪ੍ਰਭਾਵਿਤ ਕਰ ਸਕਦੀ ਹੈ ਅਤੇ ਇਸ ਚਿੰਤਾ ਨੂੰ ਲੈ ਕੇ ਏਅਰਲਾਈਨਜ਼ ਨੇ ਉਡਾਣਾਂ ਨੂੰ ਰੱਦ ਕੀਤਾ ਹੈ। ਏਅਰਲਾਈਨਜ਼ ਦੇ ਇਸ ਫੈਸਲੇ ਦੇ ਬਾਅਦ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਹਾਲਾਤਾਂ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਬੋਇੰਗ 777 ਸਭ ਤੋਂ ਵੱਧ ਪ੍ਰਭਾਵਿਤ
ਕੁਝ ਏਅਰਲਾਈਨਜ਼ ਨੇ ਕਿਹਾ ਕਿ ਉਹਨਾਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਦੁਨੀਆਭਰ ‘ਚ ਵਰਤਿਆ ਜਾਣ ਵਾਲਾ ਜਹਾਜ਼ ਬੋਇੰਗ 777 ਵਿਸ਼ੇਸ਼ ਰੂਪ ‘ਚ ਨਵੀਂ ਹਾਈ ਸਪੀਡ ਵਾਇਰਲੈੱਸ ਸੇਵਾ ਨਾਲ ਪ੍ਰਭਾਵਿਤ ਹੈ। ਇਹ ਸਪੱਸ਼ਟ ਨਹੀਂ ਹੈ ਕਿ ਰੱਦ ਹੋਣ ਨਾਲ ਉਡਾਣਾਂ ‘ਤੇ ਕਿੰਨਾ ਅਸਰ ਪਵੇਗਾ। ਕਈ ਏਅਰਲਾਈਨਜ਼ ਨੇ ਕਿਹਾ ਹੈ ਕਿ ਉਹ ਆਪਣੀ ਸੇਵਾ ਨੂੰ ਕਾਇਮ ਰੱਖਣ ਲਈ ਸਿਰਫ ਵੱਖ-ਵੱਖ ਜਹਾਜ਼ਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਨਗੇ।