ਚੰਡੀਗੜ੍ਹ: ਮੁੱਖ ਮੰਤਰੀ ਦਾ ਚਿਹਰਾ ਐਲਾਨਣ ਮਗਰੋਂ ਆਮ ਆਦਮੀ ਪਾਰਟੀ ਅੱਜ ਭਗਵੰਤ ਮਾਨ ਦੀ ਸੀਟ ਬਾਰੇ ਐਲਾਨ ਕੇਰਗੀ। ਆਮ ਆਦਮੀ ਪਾਰਟੀ ਅੱਜ ਧੁਰੀ, ਲਹਿਰਗਾਗਾ, ਖਡੂਰ ਸਾਹਿਬ, ਸੁਜਾਨਪੁਰ, ਤੇ ਦਾਖਾ ਵਿਧਾਨ ਸਭਾ ਹਲਕਾ ਸੀਟ ‘ਤੇ ਉਮੀਦਵਾਰਾਂ ਦਾ ਐਲਾਨ ਕਰੇਗੀ। ਇਨ੍ਹਾਂ ਸੀਟਾਂ ਵਿੱਚੋਂ ਇੱਕ ਸੀਟ ਉੱਪਰ ਭਗਵੰਤ ਮਾਨ ਨੂੰ ਉਮੀਦਵਾਰ ਬਣਾਇਆ ਜਾਏਗਾ। ਇਸ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਚੰਡੀਗੜ੍ਹ ਪਹੁੰਚ ਚੁੱਕੇ ਹਨ।
