ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ ਜਾਣਾ ਚਾਹੀਦਾ ਹੈ? ਜੇਕਰ ਤੁਸੀਂ ਆਪਣੀਆਂ ਗਤੀਵਿਧੀਆਂ ’ਤੇ ਕੇਂਦਰਿਤ ਰਹੋਗੇ ਤਾਂ ਤੁਸੀਂ ਅਜਿਹੇ ਸੰਕਟ ’ਚੋਂ ਬਾਹਰ ਆ ਜਾਓਗੇ। ਉਨ੍ਹਾਂ ਕਿਹਾ ਕਿ ਕਦੇ ਵੀ ਦਬਾਅ ਅੱਗੇ ਨਾ ਹਾਰੋ ਅਤੇ ਨਾ ਹੀ ਕਦੇ ਦਬਾਅ ਵਿਚ ਰਹੋ।