ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ (ਨਿਤੀਸ਼ ਕੁਮਾਰ) ਨੇ ਵੀ ਉਨ੍ਹਾਂ ਗੱਲਾਂ ਨੂੰ ਅੱਗੇ ਵਧਾਇਆ ਹੈ। ਕੁੱਝ ਲੋਕ ਕਹਿ ਰਹੇ ਹਨ ਕਿ ਆਰ.ਜੇ.ਡੀ. ਨਾਲ ਸਮਝੌਤਾ ਹੋਇਆ ਹੈ। ਮੈਂ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਬੁਲਾਉਣ ਦੀ ਮੰਗ ਕਰਦਾ ਹਾਂ।
