ਮਹਾਰਾਸ਼ਟਰ ਦੇ ਠਾਣੇ ਸ਼ਹਿਰ ਦੀ ਪੁਲੀਸ ਨੇ ਮਹਾਤਮਾ ਗਾਂਧੀ ਖ਼ਿਲਾਫ਼ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀ ਕਰਨ ਦੇ ਦੋਸ਼ ਵਿੱਚ ਛੱਤੀਸਗੜ੍ਹ ਤੋਂ ਹਿੰਦੂ ਧਾਰਮਿਕ ਆਗੂ ਕਾਲੀਚਰਨ ਮਹਾਰਾਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੌਪਾੜਾ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਕਾਲੀਚਰਨ ਮਹਾਰਾਜ ਨੂੰ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਬੁੱਧਵਾਰ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿੱਥੇ ਉਹ ਇਸੇ ਤਰ੍ਹਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਉਸ ਨੂੰ ਟ੍ਰਾਂਜ਼ਿਟ ਰਿਮਾਂਡ ’ਤੇ ਅੱਜ ਮਹਾਰਾਸ਼ਟਰ ਲਿਆਂਦ ਜਾ ਰਿਹਾ ਹੈ ਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

previous post
next post