ਗਣਤੰਤਰਤਾ ਦਿਹਾੜਾ ਦੇਸ ਦੀ ਪ੍ਰਭੂਸਤਾ ਦਾ ਪ੍ਰਤੀਕ ਹੈ-ਪ੍ਰਿੰਸੀਪਲ ਸੁਰਜੀਤ ਸਿੰਘ
ਹੁਸਿ਼ਆਰਪੁਰ, 27 ਜਨਵਰੀ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ 74ਵਾਂ ਗਣਤੰਤਰਤਾ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਕਿਹਾ ਕਿ ਗਣਤੰਤਰਤਾ ਦਿਹਾੜਾ ਦੇਸ ਦੀ ਪ੍ਰਭੂਸਤਾ ਦਾ ਪ੍ਰਤੀਕ ਹੈ। ਭਾਵੇਂ ਦੇਸ 15 ਅਗਸਤ 1947 ਨੂੰ ਆਜਾਦ ਹੋ ਗਿਆ ਸੀ, ਪਰ 26 ਜਨਵਰੀ 1950 ਨੂੰ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਣ ਨਾਲ ਦੇਸ ਨੂੰ ਗਣਰਾਜ ਬਣਨ ਦਾ ਮਾਣ ਪ੍ਰਾਪਤ ਹੋਇਆ ਸੀ। ਇਸ ਮੌਕੇ ਲੈਕਚਰਾਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਦੇਸ ਨੂੰ ਵਿਕਸਤ ਬਣਾਉਣ ਲਈ ਸਾਨੂੰ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਦੇ ਨਾਲ-ਨਾਲ ਜਿ਼ੰਮੇਵਾਰੀਆਂ ਨੂੰ ਕਦੇ ਨਹੀਂ ਭੁਲਾਉਣਾ ਚਾਹੀਦਾ। ਇਸ ਮੌਕੇ ਵਿਦਿਆਰਥੀਆਂ ਨੇ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਮਨਿੰਦਰ ਸਿੰਘ, ਵਰਿੰਦਰ ਸਿੰਘ, ਹਰਜਿੰਦਰ ਕੁਮਾਰ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਕੁਮਾਰ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ, ਲਵ ਕੁਮਾਰ, ਰਣਜੀਤ ਸਿੰਘ, ਰਵਿੰਦਰ ਸਿੰਘ, ਹਰਮਿੰਦਰ ਪਾਲ, ਕੁਲਦੀਪ ਸਿੰਘ, ਸਤਪਾਲ, ਸਰਬਜੀਤ ਕੌਰ, ਕਰਨ ਗੁਪਤਾ, ਪ੍ਰਦੀਪ ਸੈਣੀ, ਗੁਰਦੀਪ ਕੌਰ, ਰਮਨਦੀਪ ਕੌਰ ਆਦਿ ਸਮੇਤ ਵਿਦਿਆਰਥੀ ਹਾਜਰ ਸਨ।
ਕੈਪਸ਼ਨ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਂਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ। ਨਾਲ ਹਨ ਜਸਵਿੰਦਰ ਸਿੰਘ ਸਹੋਤਾ, ਸੰਦੀਪ ਕੁਮਾਰ ਅਤੇ ਹੋਰ।