31 ਜੁਲਾਈ 2024 ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ ਹੋਈ ਹੈ। ਹੁਣ ਤੱਕ 143 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਸਰਕਾਰੀ ਏਜੰਸੀਆਂ ਵਲੋਂ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜ ਚਲਾਏ ਜਾ ਰਹੇ ਹਨ। ਅਜੇ ਵੀ ਕਈ ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ ਹੋਈ ਹੈ, ਕਈ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਨਦੀਆਂ ਵੀ ਤੇਜ਼ ਹਨ। ਤੇਜ਼ ਹਵਾਵਾਂ ਨਾਲ ਦਰੱਖਤ ਉਖੜ ਗਏ ਹਨ। ਮੁੰਡਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਵਰਗੇ ਸੁੰਦਰ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਹੈ। ਜਿਸ ਕਾਰਨ ਕਈ ਲੋਕ ਅਜੇ ਵੀ ਫਸੇ ਹੋਏ ਹਨ। ਲਗਾਤਾਰ ਮੀਂਹ ਨੇ ਕੇਰਲ ਵਿੱਚ ਤਬਾਹੀ ਮਚਾਈ ਹੈ, ਸੜਕ ਸੰਪਰਕ ਟੁੱਟ ਗਿਆ ਹੈ, ਜਿਸ ਕਾਰਨ ਬਚਾਅ ਅਤੇ ਰਾਹਤ ਕਾਰਜ ਮੁਸ਼ਕਲ ਹੋ ਰਹੇ ਹਨ। ਰਾਜ ਵਿੱਚ 24 ਘੰਟਿਆਂ ਵਿੱਚ 372 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਇਸ ਤੋਂ ਪਹਿਲਾਂ ਵਾਇਨਾਡ ਜ਼ਿਲ੍ਹੇ ਵਿੱਚ ਚਾਰ ਘੰਟਿਆਂ ਵਿੱਚ ਤਿੰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਸਨ।