ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿੱਚ ਸੁਰੱਖਿਆ ਮਾਮਲੇ ਸਬੰਧੀ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ।
ਅਦਾਲਤ ਵਿਚ ਸਰਕਾਰੀ ਧਿਰ ਵੱਲੋਂ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀ.ਐੱਸ ਸੋਬਤੀ, ਐੱਚ.ਐੱਸ.ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਮਜੀਠੀਆ ਦੇ ਵਕੀਲਾਂ ਵੱਲੋਂ ਬੈਰਕ ਨਾ ਬਦਲਣ ਸਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ, ਜਦੋਂ ਕਿ ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵੱਲੋਂ ਅਦਾਲਤ ‘ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਮਜੀਠੀਆ ਦੀ ਬੈਰਕ ਬਦਲੀ ਗਈ ਹੈ। ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਕੱਲ੍ਹ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਾਉਣ ਸਮੇਂ ਅਦਾਲਤ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਜੇਲ੍ਹ ਵਿੱਚ ਸਾਰਾ ਕੁੱਝ ਠੀਕ ਨਹੀਂ ਹੈ (ਆਲ ਇਜ਼ ਨੌਟ ਵੈੱਲ ਹੇਅਰ) ਦੱਸਦਿਆ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।