ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਸਿੱਖਿਆ ਖੇਤਰ ‘ਚ ਬਿਹਤਰੀ ਲੈ ਕੇ ਆਉਣ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਾਈਟੈੱਕ ਬਣਾਉਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ ਤੇ ਕਈ ਥਾਵਾਂ ‘ਤੇ ਇਹ ਬਦਲਾਅ ਦੇਖਣ ਨੂੰ ਵੀ ਮਿਲ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ‘ਤੇ ਗੱਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ। ਮਾਨ ਨੇ ਟਵੀਟ ਕਰਦਿਆਂ ਲਿਖਿਆ ਕੇ ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ‘ਚ ਸਕੂਲਾਂ ਦੀਆਂ ਕੁਝ ਤਸਵੀਰਾਂ ਵੀ ਸਾਂਝੀ ਕੀਤੀਆਂ।