ਕੌਮੀ ਪਤ੍ਰਿਕਾ ਬਿਊਰੋ, ਲੌਂਗੋਵਾਲ,2 ਜੂਨ (ਜਗਸੀਰ ਸਿੰਘ )- ਪਿਛਲੇ ਦਿਨਾਂ ਤੋਂ ਇਹ ਚਰਚਾਵਾਂ ਜੋਰਾਂ ਤੇ ਹਨ ਕਿ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਆਪਣੀ ਪਾਰਟੀ ਦੇ ਦੋ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ,ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਕੈਪਟਨ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਪੰਜਾਬ ਦੇ ਲੱਖਾਂ ਪੜੇ ਲਿਖੇ ਬੇਰੁਜ਼ਗਾਰ ਬੱਚਿਆਂ ਤੇ ਤਰਸ ਕਰਦਿਆਂ ਉਹਨਾਂ ਦੀ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ ।
ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਮੌਕੇ ਪੰਜਾਬ ਦੇ ਲੋਕਾਂ ਨਾਲ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਨੌਕਰੀਆਂ ਲਈ ਸੂਬੇ ਦੇ ਨੌਜਵਾਨ ਸੜਕਾਂ ਦੇ ਧਰਨੇ ਮੁਜ਼ਾਹਰੇ ਕਰ ਰਹੇ ਹਨ ਪਰ ਅੱਖੋਂ ਅੰਨੀ ਤੇ ਕੰਨਾਂ ਤੋਂ ਬੋਲੀ ਪੰਜਾਬ ਸਰਕਾਰ ਨੂੰ ਨੌਜਵਾਨਾਂ ਦੇ ਧਰਨਿਆਂ ਦੀ ਆਵਾਜ਼ ਭਾਵੇ ਸੁਣਾਈ ਨਹੀਂ ਦੇ ਰਹੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਬਚਾਉਣ ਲਈ ਵਿਧਾਇਕਾਂ ਦੀ ਗੱਲ ਬਹੁਤ ਜਲਦੀ ਸੁਣਨ ਲੱਗ ਪਈ ਹੈ ਇਹੀ ਹੀ ਕਾਰਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਪਣੇ ਦੋ ਵਿਧਾਇਕਾਂ ਦੇ ਬੱਚਿਆਂ ਨੂੰ ਵੱਡੀ ਸਰਕਾਰੀ ਨੌਕਰੀ ਦੇਣ ਲਈ ਤਤਪਰ ਹੈ ।
ਖਡਿਆਲ ਨੇ ਅੱਗੇ ਕਿਹਾ ਕੈਪਟਨ ਸਰਕਾਰ ਵੱਲੋਂ ਸਰਕਾਰੀ ਨੌਕਰੀ ਕੇਵਲ ਆਪਣੇ ਵਿਧਾਇਕਾਂ ਦੇ ਬੱਚਿਆਂ ਨੂੰ ਦੇਣੀ ਇਹ ਪੰਜਾਬ ਦੇ ਪੜੇ ਲਿਖੇ ਬੱਚਿਆਂ ਦੇ ਹੱਕਾਂ ਤੇ ਡਾਕਾ ਹੀ ਨਹੀਂ ਸਗੋਂ ਸੱਤਾ ਦੀ ਦੁਰਵਰਤੋਂ ਵੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਇਸ ਫੈਸ਼ਲੇ ਦਾ ਡਟਵਾਂ ਵਿਰੋਧ ਕਰੇਗਾ ਤੇ ਪੰਜਾਬ ਦੇ ਬੇਰੁਜ਼ਗਾਰ ਬੱਚਿਆਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰੇਗਾ।
Bathinda-Mansa Gurdaspur Hoshiarpur Latest News News Other cities Patiala Punjab Sangrur Sangrur-Barnala