ਨਵੀਂ ਦਿੱਲੀ, 3 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ-ਰੂਸ ਵਿਚਾਲੇ ਪੱਕੀ ਦੋਸਤੀ ਹੈ। ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ‘ਮਜ਼ਬੂਤ’ ਸਹਿਯੋਗ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਟੀਕਾਕਰਨ ਪ੍ਰੋਗਰਾਮ ਵਿੱਚ ਸਹਿਯੋਗ ਵੀ ਸ਼ਾਮਲ ਹੈ। ਪੂਰਬੀ ਆਰਥਿਕ ਮੰਚ (ਈਈਐੱਫ) ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਊਰਜਾ ਦੋਹਾਂ ਦੇਸ਼ਾਂ ਦੀ ਰਣਨੀਤਕ ਸਾਂਝੇਦਾਰੀ ਦਾ ਮੁੱਖ ਥੰਮ ਹੈ ਅਤੇ ਭਾਰਤ ਅਤੇ ਰੂਸ ਮਿਲ ਕੇ ਵਿਸ਼ਵ ਊਰਜਾ ਬਾਜ਼ਾਰ ਨੂੰ ਸਥਿਰ ਕਰਨ ਵਿੱਚ ਮਦਦ ਕਰ ਸਕਦੇ ਹਨ।

next post