ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ ਤੋਂ ਇਜਾਜ਼ਤ ਸੀ, ਅਸੀਂ ਪੁਲਿਸ ਨੂੰ ਸ਼ਿਕਾਇਤ ਕੀਤੀ ਅਤੇ ਕੰਮ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ੇੜੀ ਲੋਕ ਰਾਤ ਨੂੰ ਅਹਾਤੇ ਵਿਚ ਵੜਦੇ ਹਨ ਅਤੇ ਕੁਝ ਕੂੜਾ ਡਰੇਨੇਜ ਵਿਚ ਸੁੱਟਦੇ ਹਨ। ਸਾਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਅਸੀਂ ਕੇਰਲ ਦੇ ਮੁੱਖ ਮੰਤਰੀ ਨੂੰ ਦਖ਼ਲ ਦੇਣ ਅਤੇ ਇਸ ਮੁੱਦੇ ਨੂੰ ਹੱਲ ਕਰਨ ਦੀ ਬੇਨਤੀ ਕਰਦੇ ਹਾਂ।

previous post