6 C
New York
November 27, 2021
International news Latest News National New Delhi News World

ਤਾਲਿਬਾਨ ਦੀ ਹਿਰਾਸਤ ’ਚੋਂ ਰਿਹਾਅ ਭਾਰਤੀਆਂ ਨੂੰ ਕਾਬੁਲ ਵਿੱਚ ਮਦਦ ਦੀ ਉਡੀਕ

ਨਵੀਂ ਦਿੱਲੀ, 21 ਅਗਸਤਭਾ

ਭਾਰਤ ਸਰਕਾਰ ਨੇ ਅੱਜ ਕਿਹਾ ਕਿ ਉਹ ਕਾਬੁਲ ਹਵਾਈ ਅੱਡੇ ’ਤੇ ਫਸੇ ਭਾਰਤੀਆਂ, ਜਿਨ੍ਹਾਂ ਨੂੰ ਤਾਲਿਬਾਨ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਮਗਰੋਂ ਰਿਹਾਅ ਕਰ ਦਿੱਤਾ ਹੈ, ਨੂੰ ਜਲਦੀ ਹੀ ਉਥੋਂ ਵਾਪਸ ਲੈ ਆਏਗਾ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਹਵਾਈ ਅੱਡੇ ਨਜ਼ਦੀਕ ਹੀ ਉਡੀਕ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਤਾਲਿਬਾਨ ਨੇ ਹਿਰਾਸਤ ਵਿੱਚ ਲਏ 200 ਤੋਂ ਵੱਧ ਲੋਕਾਂ ਨੂੰ ਰਿਹਾਅ ਕੀਤਾ ਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕਾਂ ਦੀ ਸੀ ਤੇ ਇਨ੍ਹਾਂ ਵਿੱਚ ਕੁਝ ਅਫ਼ਗ਼ਾਨ ਸਿੱਖ ਤੇ ਹਿੰਦੂ ਵੀ ਸ਼ਾਮਲ ਸਨ। ਜਾਣਕਾਰੀ ਅਨੁਸਾਰ ਜਿਵੇਂ ਹੀ ਇਹ ਲੋਕ ਕਾਬੁਲ ਹਵਾਈ ਅੱਡੇ ’ਤੇ ਪੁੱਜੇ ਤਾਂ ਤਾਲਿਬਾਨੀ ਲੜਾਕਿਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਜਿੱਥੇ ਸਥਾਨਕ ਪੁਲੀਸ ਸਟੇਸ਼ਨ ਲਿਜਾਇਆ ਗਿਆ, ਉਥੇ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਵਾਪਸ ਮੋੜ ਦਿੱਤਾ ਗਿਆ। ਇਸ ਤੋਂ ਪਹਿਲਾਂ ਅਲ-ਇਤਿਹਾ ਨੇ ਆਪਣੀ ਇਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਤਾਲਿਬਾਨ ਨਾਲ ਹੱਕਾਨੀ ਨੈੱਟਵਰਕ ਦੇ ਲੜਾਕਿਆਂ ਨੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਨਜ਼ਦੀਕ 150 ਦੇ ਕਰੀਬ ਲੋਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕ ਹਨ, ਨੂੰ ਅਗਵਾ ਕਰ ਲਿਆ ਹੈ। ਤਾਲਿਬਾਨ ਦੇ ਤਰਜਮਾਨ ਅਹਿਮਦੁੱਲ੍ਹਾ ਵਸੀਕ ਨੇ ਇਕ ਰੋਜ਼ਨਾਮਚੇ ਨੂੰ ਦਿੱਤੀ ਇੰਟਰਵਿਊ ਵਿੱਚ ਹਾਲਾਂਕਿ ਅਗਵਾ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਤਰਜਮਾਨ ਨੇ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਦੇ ਬਾਹਰ ਉਨ੍ਹਾਂ ਦੇ ਸਾਥੀ ਮੌਜੂਦ ਸਨ , ਜਿਨ੍ਹਾਂ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਿਆ।

Related posts

ਕੇਜਰੀਵਾਲ ਵੱਲੋਂ ਕੇਂਦਰ ਨੂੰ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ

qaumip

ਸਰਕਾਰ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਅਨੁਰਾਗ ਠਾਕੁਰ

qaumip

ਚੜ੍ਹਦੇ ਮਹੀਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ

qaumip

ਪੰਜਵੇਂ ਦੌਰ ਦੀ ਗੱਲਬਾਤ ‘ਚ ‘ਮੌਨ’ ਰਹੇ ਕਿਸਾਨ, ਸਰਕਾਰ ਤੋਂ ਮੰਗਿਆ ਸਿਰਫ਼ ਹਾਂ ਜਾਂ ਨਾਹ ‘ਚ ਜਵਾਬ

qaumip

ਚੱਕਰਵਾਤੀ ਤੂਫਾਨ ਯਾਸ ਉੜੀਸਾ ਦੇ ਸਾਹਿਲਾਂ ਨਾਲ ਟਕਰਾਇਆ

qaumip

ਟਰੰਪ ਨੇ ਕੀਤੀ ਭਾਰਤ ਦੀ ਆਲੋਚਨਾ

qaumip

Leave a Reply

Your email address will not be published. Required fields are marked *