ਕੌਮੀ ਪਤ੍ਰਿਕਾ ਬਿਊਰੋ, ਮਾਨਸਾ 4 ਜੂਨ ( ਤਰਸੇਮ ਸਿੰਘ ਫਰੰਡ ): ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ(ਆਇਸਾ) ਦੀ ਅਗਵਾਈ ਵਿੱਚ ਮਾਤਾ ਸ਼ੁੰਦਰੀ ਗਰਲਜ਼ ਕਾਲਜ ਮਾਨਸਾ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ।ਇਹ ਧਰਨਾ ਪ੍ਰਦਰਸ਼ਨ ਕਾਲਜ ਪ੍ਰਸ਼ਾਸ਼ਨ ਵੱਲੋਂ ਵਿਦਿਆਰਥਣਾਂ ਦੇ ਪੇਪਰ ਜਮ੍ਹਾਂ ਨਾ ਕਰਾਉਣ ਅਤੇ ਉਹਨਾਂ ਨੂੰ ਪੂਰੀ ਵਜ਼ੀਫ਼ਾ ਰਾਸ਼ੀ ਜਮ੍ਹਾਂ ਕਰਾਉਣ ਲਈ ਵਾਰ-ਵਾਰ ਜਲੀਲ ਕਰਨ ਦੇ ਖਿਲਾਫ਼ ਦਿੱਤਾ ਗਿਆ।ਇਸ ਧਰਨੇ ਨੂੰ ਸੰਬੋਧਨ ਕਰਦਿਆ ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਅਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿਕਾਲਜ ਪ੍ਰਸ਼ਾਸ਼ਨ ਵੱਲੋਂ ਸਰਕਾਰ ਦੇ ਨਿਯਮਾਂ ਕਾਨੂੰਨਾਂ ਦੀ ਉਲੰਘਣਾ ਕਰਕੇ ਵਿਦਿਆਰਥਣਾ ਨੂੰ ਡਰਾ ਧਮਕਾ ਕੇ ਜਬਰੀ ਪੈਸੇ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਾਲਜ ਪ੍ਰਸ਼ਾਸ਼ਨ ਵੱਲੋਂ ਵਿਦਿਆਰਥਣਾ ਦੇ ਪੇਪਰ ਨਹੀਂ ਜਮ੍ਹਾਂ ਕਰਵਾਏ ਜਾ ਰਹੇ ਅਤੇ ਉਹਨਾਂ ਦੇ ਪੇਪਰ ਨਾ ਚੈੱਕ ਕਰਨ ਦੀਆਂ ਧਮਕੀਆਂ ਦਿੱਤੀਆਂਜਾ ਰਹੀਆਂ ਹਨ।ਕਾਲਜ ਵੱਲੋਂ ਵਿਦਿਆਰਥਣਾਂ ਨੂੰ ਵਾਰ-ਵਾਰ ਫੀਸ ਭਰਨ ਲਈ ਫੋਨ ਕਰਕੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਕੇ ਜਲੀਲ ਕੀਤਾ ਜਾ ਰਿਹਾ ਜੋ ਜਥੇਬੰਦੀ ਵੱਲੋਂ ਕਦੇ ਬਰਦਾਸ਼ਿਤ ਨਹੀ ਕੀਤਾ ਜਾਵੇਗਾ।ਵਿਦਿਆਰਥੀ ਆਗੂ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਦਾ ਨੁਕਸਾਨ ਹੁੰਦਾ ਹੈ ਤਾਂ ਕਾਲਜ ਪ੍ਰਸ਼ਾਸ਼ਨ ਜਿੰਮੇਵਾਰ ਹੋਵੇਗਾ ਅਤੇ ਕਾਲਜ ਦੇ ਖਿਲਾਫ਼ ਸੰਘਰਸ਼ ਹੋਰ ਤਿੱਖਾ ਕੀਆ ਜਾਵੇਗਾ।ਉਹਨਾਂ ਕਿਹਾ ਕਿ ਇਹਨਾਂ ਵਿਦਿਆਰਥਣਾਂ ਨੂੰ ਇਨਸਾਫ਼ ਦਿਵਾਉਣ ਲਈ ਸੋਮਵਾਰ 7 ਜੂਨ ਤੋਂ ਕਾਲਜ ਗੇਟ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ ਅਤੇ ਮਸਲਿਆਂ ਨੂੰ ਹੱਲ ਕਰਵਾਉਣ ਤੱਕ ਜਾਰੀ ਰਹੇਗਾ।ਇਸ ਸਮੇਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਵੀ ਸਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਦੇ ਉਲੀਕੇ ਗਏ ਸੰਘਰਸ਼ ਹਰ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਐਲਾਨ ਕੀਤਾ।