28 ਸਤੰਬਰ, 2024 ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਅਤੇ ਜੰਮੂ-ਕਸ਼ਮੀਰ ਪੁਲਸ ਦੇ ਇਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਅਦੀਗਾਮ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ।