ਹੁਸ਼ਿਆਰਪੁ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਹਲਕਾ ਚੱਬੇਵਾਲ ਵਿੱਚ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸੂਬਾ ਜਨਰਲ ਸਕੱਤਰ ਅਤੇ ਰਵਿੰਦਰ ਸਿੰਘ ਠੰਡਲ ਮੈਂਬਰ ਕੌਰ ਕਮੇਟੀ ਯੂਥ ਅਕਾਲੀ ਦਲ ਦੀ ਹਾਜ਼ਰੀ ‘ਚ ਬੀਤੇ ਕੁਝ ਦਿਨ ਪਹਿਲਾ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਭਾਜਪਾ ਤੋਂ ਅਸਤੀਫਾ ਦੇਣ ਵਾਲੇ ਆਗੂ ਬਲਜਿੰਦਰ ਸਿੰਘ ਸਰਹਾਲਾ ਕਲਾਂ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕਰੀਬ 15 ਨੋਜਵਾਨਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ‘ਚ ਸ਼ਾਮਿਲ ਹੋਏ ਨੌਜਵਾਨਾਂ ‘ਤੇ ਵਿਅਕਤੀਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਿਲ ਹੋਏ ਇਹਨਾਂ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ‘ਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਬਲਜਿੰਦਰ ਸਿੰਘ ਸਰਹਾਲਾ ਕਲਾਂ, ਰਾਜਨ, ਗੁਰਪ੍ਰੀਤ ਸਿੰਘ, ਸਨੀ, ਰਾਜਵੀਰ ਸਿੰਘ, ਇੰਦਰਪਾਲ ਸਿੰਘ, ਗੁਰਚਰਨ ਸਿੰਘ, ਸੰਦੀਪ ਸਿੰਘ, ਦਵਿੰਦਰਪਾਲ ਸਿੰਘ, ਜਸਕਰਨ ਸਿੰਘ, ਭੁਪਿੰਦਰ ਸਿੰਘ, ਸ਼ੇਰ ਅਲੀ, ਹੁਸੈਨ, ਬਲਜਿੰਦਰ ਰੂਪੋਵਾਲ, ਜਗਤਾਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਰਸੂਲਪੁਰ, ਗੁਰਕੀਰਤ ਸਿੰਘ ਬਾੜੀਆਂ ਕਲਾਂ, ਜੋਤਵੀਰ ਸਿੰਘ ਬਾੜੀਆ ਕਲਾਂ ਆਦਿ ਤੋ ਇਲਾਵਾਂ ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਪੰਜੋੜ ਜਿਲ੍ਹਾ ਪ੍ਰਧਾਨ ਐਸ.ਸੀ.ਵਿੰਗ, ਮਾ.ਰਸ਼ਪਾਲ ਸਿੰਘ ਜਲਵੇੜਾ ਸਰਕਲ ਪ੍ਰਧਾਨ, ਜਥੇਦਾਰ ਸਰਵਣ ਸਿੰਘ ਰਸੂਲਪੁਰ ਸਾਬਕਾ ਚੈਅਰਮੇਨ ਬਲਾਕ ਸੰਮਤੀ, ਸਰਪੰਚ ਮੋਹਣ ਸਿੰਘ ਸਰਕਲ ਪ੍ਰਧਾਨ ਐਸ.ਸੀ.ਵਿੰਗ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਸਾਬਕਾ ਸਰਪੰਚ ਦਲਜੀਤ ਸਿੰਘ, ਦਲਜੀਤ ਸਿੰਘ ਬੱਡੋ ਪ੍ਰਧਾਨ ਕਿਸਾਨ ਵਿੰਗ, ਨਿਰਵੈਰ ਸਿੰਘ, ਚਰਨਜੀਤ ਸਿੰਘ ਪੱਪੀ, ਗੁਰਚਰਨ ਸਿੰਘ, ਚਰਨਜੀਤ ਸਿੰਘ, ਡਾ.ਸਤਵੰਤ ਸਿੰਘ, ਜਸਵਿੰਦਰ ਸਿੰਘ ਨੰਗਲ ਠੰਡਲ, ਹਰਪਿੰਦਰ ਪਿੰਦਾ ਪ੍ਰਧਾਨ ਐਸ.ਸੀ. ਵਿੰਗ ਕੋਟਫਤੂਹੀ, ਅਵਤਾਰ ਸਿੰਘ ਸੰਘਾ, ਕਮਲਜੀਤ ਸਿੰਘ ਬੱਡਲਾ, ਜੋਗਿੰਦਰ ਸਿੰਘ ਰਾਜਪੁਰ ਭਾਈਆਂ, ਹਰਦੀਪ ਸਿੰਘ ਬੱਡੋ, ਗੁਰਪ੍ਰੀਤ ਬੱਡੋ, ਪਲਵਿੰਦਰ, ਲੰਬੜਦਾਰ ਅਵਤਾਰ ਸਿੰਘ, ਦਲਵਿੰਦਰ ਰੂਪੋਵਾਲ, ਅਮ੍ਰਿੰਤਪਾਲ , ਮਨਪ੍ਰੀਤ ਆਦਿ ਹਾਜ਼ਰ ਸਨ।
