ਰੁਦਰਪ੍ਰਯਾਗ: 10 ਸਤੰਬਰ, 2024 ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਕੇਦਾਰਨਾਥ ਨੈਸ਼ਨਲ ਹਾਈਵੇਅ ’ਤੇ ਜ਼ਮੀਨ ਖਿਸਕਣ ਕਾਰਨ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਤਿੰਨੋਂ ਲਾਸ਼ਾਂ ਪੁਲੀਸ ਹਵਾਲੇ ਕਰ ਦਿੱਤੀਆਂ ਗਈਆਂ ਹਨ। NDRF ਅਤੇ SDRF ਦਾ ਬਚਾਅ ਕਾਰਜ ਅਜੇ ਵੀ ਜਾਰੀ ਹੈ। ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਸੋਨਪ੍ਰਯਾਗ ਅਤੇ ਗੌਰੀਕੁੰਡ ਵਿਚਕਾਰ ਮੁਨਕਟੀਆ ਨੇੜੇ ਵਾਪਰੇ ਇਸ ਹਾਦਸੇ ਦੀ ਸੂਚਨਾ ਸੋਮਵਾਰ ਸ਼ਾਮ ਕਰੀਬ 7.30 ਵਜੇ ਮਿਲੀ। ਰੁਦਰਪ੍ਰਯਾਗ ਜ਼ਿਲੇ ਦੇ ਕੇਦਾਰਨਾਥ ‘ਚ ਪਹਾੜਾਂ ‘ਚ ਫਿਰ ਦਰਾਰ ਆ ਗਈ ਹੈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ਹੇਠ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹੈ।
Subscribe to Updates
Get the latest creative news from FooBar about art, design and business.

