ਨਵੀਂ ਦਿੱਲੀ: 25 ਸਤੰਬਰ, 2024 ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਤਿੰਨ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ‘ਤੇ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਪਾਰਟੀ ਦੀ ਵੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਨੇ ਕੰਗਨਾ ਦੇ ਬਿਆਨ ਤੋਂ ਖੁਦ ਨੂੰ ਅਲੱਗ ਕਰ ਲਿਆ ਹੈ। ਜਿਸ ਤੋਂ ਬਾਅਦ ਕੰਗਨਾ ਨੂੰ ਅੱਗੇ ਆ ਕੇ ਸਪੱਸ਼ਟੀਕਰਨ ਦੇਣਾ ਪਿਆ। ਉਨ੍ਹਾਂ ਅੱਜ ਸਪੱਸ਼ਟ ਕੀਤਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਉਹ ਪਾਰਟੀ ਦੇ ਸਟੈਂਡ ਦੀ ਪ੍ਰਤੀਨਿਧਤਾ ਨਹੀਂ ਕਰਦੀ। ਉਸ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਸ਼ਬਦਾਂ ਨੂੰ ਵਾਪਸ ਲੈਂਦੀ ਹੈ। ਕਿਸਾਨਾਂ ਦੇ ਮੁੱਦੇ ‘ਤੇ ਉਹ ਪਾਰਟੀ ਨਾਲ ਖੜ੍ਹੀ ਹੈ।