4 ਅਕਤੂਬਰ, 2024 ਇਜ਼ਰਾਈਲ ‘ਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਤੋਂ ਬਾਅਦ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਤਹਿਰਾਨ ਦੀ ਗ੍ਰੈਂਡ ਮੁਸੱਲਾ ਮਸਜਿਦ ‘ਚ ਸ਼ੁੱਕਰਵਾਰ ਦੀ ਨਮਾਜ਼ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਹਮਾਸ ਵੱਲੋਂ 7 ਅਕਤੂਬਰ 2023 ਨੂੰ ਇਜ਼ਰਾਈਲ ਅਤੇ 1 ਅਕਤੂਬਰ ਨੂੰ ਕੀਤੇ ਗਏ ਮਿਜ਼ਾਈਲ ਹਮਲੇ ਨੂੰ ਜਾਇਜ਼ ਠਹਿਰਾਇਆ।ਖਮੇਨੀ ਨੇ ਇਸ ਮੌਕੇ ਨੂੰ ਇਜ਼ਰਾਈਲ ਨੂੰ ਗਾਲਾਂ ਕੱਢਣ ਲਈ ਵਰਤਿਆ। ਉਨ੍ਹਾਂ ਨੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਜ਼ਰਾਈਲ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ। ਉਸਨੇ ਹਿਜ਼ਬੁੱਲਾ ਅਤੇ ਹਮਾਸ ਦੇ ਵਿਰੋਧ ਦੀ ਪ੍ਰਸ਼ੰਸਾ ਕੀਤੀ।