ਦਸੰਬਰ 07, 2024: ਬੰਗਲਾਦੇਸ਼ ਵਿੱਚ ਅਸ਼ਾਂਤੀ ਦੇ ਵਿਚਕਾਰ, ਇਸਕੋਨ ਸੈਂਟਰ ਨੂੰ ਅੱਗ ਲਗਾ ਦਿੱਤੀ ਗਈ। ਇਸਕਾਨ ਸੈਂਟਰ ਵਿੱਚ ਲਕਸ਼ਮੀ ਨਰਾਇਣ ਦੀ ਮੂਰਤੀ ਨੂੰ ਵੀ ਸਾੜਿਆ ਗਿਆ। ਮੰਦਰ ਵਿੱਚ ਰੱਖਿਆ ਬਾਕੀ ਸਾਮਾਨ ਵੀ ਸੜ ਗਿਆ। ਮੰਦਰ ‘ਤੇ ਵੀ ਹਮਲਾ ਕੀਤਾ ਗਿਆ। ਨਮਹੱਟਾ ਦਾ ਇਸਕਾਨ ਸੈਂਟਰ ਅੱਗ ਨਾਲ ਸੜ ਕੇ ਸੁਆਹ ਹੋ ਗਿਆ। ਮੁਹੰਮਦ ਯੂਨਸ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਸ਼ਾਸਨ ਦੌਰਾਨ ਬੰਗਲਾਦੇਸ਼ ਵਿਚ ਘੱਟ ਗਿਣਤੀਆਂ ਖਾਸ ਕਰਕੇ ਹਿੰਦੂਆਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਦਾ ਭਾਰਤ ਵਿੱਚ ਵਿਰੋਧ ਵੱਧ ਰਿਹਾ ਹੈ। ਇਸਕਾਨ ਨਾਲ ਜੁੜੇ ਚਿਨਮੋਏ ਕ੍ਰਿਸ਼ਨ ਦਾਸ ਦੀ ਗ੍ਰਿਫਤਾਰੀ ਤੋਂ ਬਾਅਦ ਬੰਗਲਾਦੇਸ਼ ਦਾ ਮਾਹੌਲ ਖਰਾਬ ਹੋ ਗਿਆ ਹੈ। ਹਿੰਦੂ ਭਾਈਚਾਰੇ ‘ਤੇ ਕੱਟੜਪੰਥੀਆਂ ਦੇ ਹਮਲੇ ਵਧ ਗਏ ਹਨ। ਜਿਸ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੰਯੁਕਤ ਰਾਸ਼ਟਰ ਸ਼ਾਂਤੀ ਮਿਸ਼ਨ ਨੂੰ ਬੰਗਲਾਦੇਸ਼ ‘ਚ ਤਾਇਨਾਤ ਕਰਨ ਦੀ ਬੇਨਤੀ ਕੀਤੀ ਸੀ।