ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਤੋਂ 10 ਦਿਨਾਂ ਦੇ ਜਾਪਾਨ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਉਦਯੋਗਿਕ ਸੰਮੇਲਨ ਲਈ ਚੋਟੀ ਦੀਆਂ ਜਾਪਾਨੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਉਦਯੋਗਪਤੀਆਂ ਨੂੰ ਸੱਦਾ ਦੇਣਗੇ। ਮਾਨ ਉਦਯੋਗਾਂ ਦੇ ਵਿਸਥਾਰ ਅਤੇ ਨਵੀਂ ਤਕਨੀਕ ਲਿਆਉਣ ‘ਤੇ ਵੀ ਧਿਆਨ ਦੇਣਗੇ।
ਇਸ ਤੋਂ ਪਹਿਲਾਂ ਸੀਐਮ ਮਾਨ ਨੇ ਜਾਪਾਨੀ ਵਫ਼ਦ ਨਾਲ ਵੀ ਮੀਟਿੰਗ ਕੀਤੀ ਸੀ। ਪੰਜਾਬ ਸਰਕਾਰ ਅਡਵਾਂਸ ਮੈਨੂਫੈਕਚਰਿੰਗ, ਇਲੈਕਟ੍ਰੋਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸੇਵਾਵਾਂ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਜਾਪਾਨ ਨਾਲ ਰਣਨੀਤਕ ਭਾਈਵਾਲੀ ‘ਤੇ ਕੰਮ ਕਰਨਾ ਚਾਹੁੰਦੀ ਹੈ।
ਮਾਨ ਨੇ ਜਾਪਾਨੀ ਅੰਬੈਸੀ, ਜੇਟਰੋ, ਜੇਸੀਸੀਆਈਆਈ ਅਤੇ ਭਾਰਤ ਭਰ ਵਿੱਚ ਕੰਮ ਕਰ ਰਹੀਆਂ 25 ਤੋਂ ਵੱਧ ਪ੍ਰਮੁੱਖ ਜਾਪਾਨੀ ਕੰਪਨੀਆਂ ਜਿਵੇਂ ਕਿ ਪੈਨਾਸੋਨਿਕ, ਸੁਮਿਤੋਮੋ, ਨਿਪੋਨ, ਐਨਈਸੀ, ਟੋਇਟਾ ਆਦਿ ਦੇ ਪ੍ਰਤੀਨਿਧੀਆਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਅਤੇ ਜਾਪਾਨੀ ਕੰਪਨੀਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ। ਮਾਨ ਨੇ ਕਿਹਾ ਕਿ ਸਰਕਾਰ ਦਾ ਟੀਚਾ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਨਿਵੇਸ਼ਕਾਂ ਲਈ ਸਥਿਰ ਅਤੇ ਭਰੋਸੇਮੰਦ ਮਾਹੌਲ ਯਕੀਨੀ ਬਣਾਉਣਾ ਹੈ।
Subscribe to Updates
Get the latest creative news from FooBar about art, design and business.

