ਚੰਡੀਗੜ੍ਹ , 26 ਫਰਵਰੀ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੰਡੀਆ ਏਆਈ ਸੰਮੇਲਨ ਵਿੱਚ ਕਾਂਗਰਸ ਦੇ ਯੁਵਾ ਵਰਕਰਾਂ ਵੱਲੋਂ ਜਿਸ ਤਰ੍ਹਾਂ ਦਾ ਨੰਗਾ ਨਾਚ ਕੀਤਾ ਗਿਆ ਅਤੇ ਦੁਨੀਆ ਭਰ ਵਿੱਚ ਭਾਰਤ ਦੇਸ਼ ਦਾ ਅਪਮਾਨ ਕਰਨ ਲਈ ਕੀਤੇ ਗਏ ਕੰਮ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ , ਉਹ ਘੱਟ ਹੈ। ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਬੋਲ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੈ। ਇਸ ਦੇ ਮੱਦੇਨਜ਼ਰ, ਰਾਜ ਸਰਕਾਰ ਨੇ ਪਿਛਲੇ ਬਜਟ ਵਿੱਚ ਐਲਾਨ ਕੀਤਾ ਸੀ ਕਿ ਉਹ ਗੁਰੂਗ੍ਰਾਮ ਅਤੇ ਪੰਚਕੂਲਾ ਵਿੱਚ ਦੋ ਏਆਈ ਹੱਬ ਸਥਾਪਤ ਕਰੇਗੀ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇੱਕ ਗਲੋਬਲ ਏਆਈ ਸੰਮੇਲਨ ਦਾ ਆਯੋਜਨ ਕੀਤਾ ਗਿਆ ਸੀ। ਇਸ ਸੰਮੇਲਨ ਵਿੱਚ ਦੁਨੀਆ ਭਰ ਦੇ ਲੋਕਾਂ ਨੇ ਹਿੱਸਾ ਲਿਆ ਸੀ , ਪਰ ਕਾਂਗਰਸ ਦੇ ਯੁਵਾ ਵਰਕਰਾਂ ਨੇ ਨੰਗਾ ਨਾਚ ਕਰਕੇ ਇਸ ਦੇਸ਼ ਨੂੰ ਦੁਨੀਆ ਦੇ ਸਾਹਮਣੇ ਬਦਨਾਮ ਕੀਤਾ।

