Punjab News: ਕੋਈ ਆਗੂ ਇਸ ਮੁੱਦੇ ’ਤੇ ਕਰਦਾ ਸਿਆਸੀ ਦਖ਼ਲਅੰਦਾਜ਼ੀ ਤਾਂ ਤੁਰੰਤ ਕਰੋ ਸੂਚਿਤ-CM ਮਾਨ
CM Bhagwant Mann gave open leave to Deputy Commissioners to stop illegal mining News in punjabi : ਪੰਜਾਬ ‘ਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਅਜਿਹੇ ‘ਚ ਸੂਬੇ ਦੇ ਸੀਐੱਮ ਭਗਵੰਤ ਮਾਨ ਵੀ ਸਖਤ ਮੂਡ ‘ਚ ਆ ਗਏ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਗੈਰ-ਕਾਨੂੰਨੀ ਮਾਈਨਿੰਗ ‘ਤੇ ਸ਼ਿਕੰਜਾ ਕੱਸਣ ਲਈ ਖੁੱਲ੍ਹੀ ਛੁੱਟੀ ਦੇ ਦਿਤੀ ਹੈ।
ਉਨ੍ਹਾਂ ਡੀਸੀ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕਿਸੇ ਦੀ ਗੱਲ ਨਹੀਂ ਸੁਣਨੀ ਚਾਹੀਦੀ। ਨਾਲ ਹੀ ਪਹਿਲ ਦੇ ਆਧਾਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਤਾਂ ਜੋ ਇਸ ਕੰਮ ਨੂੰ ਆਸਾਨੀ ਨਾਲ ਕਾਬੂ ਕੀਤਾ ਜਾ ਸਕੇ।
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਡੀਸੀ ਮੀਟਿੰਗ ਵਿੱਚ ਇਹ ਮਾਮਲਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਇਸ ਦੌਰਾਨ ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਤੋਂ ਇਸ ਮਾਮਲੇ ਸਬੰਧੀ ਰਿਪੋਰਟਾਂ ਲਈਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਆਗੂ ਇਸ ਮੁੱਦੇ ’ਤੇ ਸਿਆਸੀ ਦਖ਼ਲਅੰਦਾਜ਼ੀ ਕਰਦਾ ਹੈ ਤਾਂ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਮਾਮਲੇ ਪ੍ਰਤੀ ਗੰਭੀਰਤਾ ਦਿਖਾਈ ਜਾਵੇ।
Subscribe to Updates
Get the latest creative news from FooBar about art, design and business.