ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਰੇਲਵੇ ਓਵਰ ਬਰਿੱਜ ਦਾ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ… ਦੀਨਾਨਗਰ ਸ਼ਹਿਰ ਨੂੰ ਬਾਰਡਰ ਏਰੀਏ ਦੇ ਪਿੰਡਾਂ ਨਾਲ ਜੋੜਨ ਵਾਲੇ ਇਸ ਬਰਿੱਜ ਨੂੰ 51.74 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ… ਸਰਕਾਰਾਂ ਦਾ ਕੰਮ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੁੰਦਾ ਹੈ… ਅਸੀਂ ਆਪਣੇ ਫ਼ਰਜ਼ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ… ਲੋਕਾਂ ਦਾ ਪੈਸਾ ਲੋਕਾਂ ਦੇ ਨਾਮ ਕਰਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਾਂ