ਨਵੀਂ ਦਿੱਲੀ: 30 ਜੁਲਾਈ, 2024 ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਵਿੱਚ ਇੱਕ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਪਾਣੀ ਭਰ ਜਾਣ ਕਾਰਨ ਸ਼ਨੀਵਾਰ ਨੂੰ ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਨਾਰਾਜ਼ ਵਿਦਿਆਰਥੀ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਮੁਖਰਜੀ ਨਗਰ ‘ਚ ਦੇਰ ਰਾਤ ਤੱਕ ਵਿਦਿਆਰਥੀ ਸੜਕਾਂ ‘ਤੇ ਪ੍ਰਦਰਸ਼ਨ ਕਰਦੇ ਰਹੇ। ਇਹ ਵਿਦਿਆਰਥੀ ਸੜਕਾਂ ਤੋਂ ਹਟਣ ਲਈ ਤਿਆਰ ਨਹੀਂ ਹਨ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਹੁਣ ਆਪਣੇ ਅਧਿਆਪਕਾਂ ਨੂੰ ਵੀ ਉਨ੍ਹਾਂ ਦੇ ਨਾਲ ਧਰਨੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਸੋਸ਼ਲ ਮੀਡੀਆ ‘ਤੇ ‘ਕਿੱਥੇ ਹੋ ਸਰ ਯੂ’ ਟਰੈਂਡ ਕਰ ਰਿਹਾ ਹੈ। ਕਈ ਪ੍ਰਦਰਸ਼ਨਕਾਰੀ ਵਿਦਿਆਰਥੀ ਅਧਿਆਪਕਾਂ ਦੇ ਨਾਂ ਲਿਖ ਕੇ ਉਨ੍ਹਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਲਈ ਬੁਲਾ ਰਹੇ ਹਨ।
Subscribe to Updates
Get the latest creative news from FooBar about art, design and business.

