ਸੋਨੇ ਦੀ ਕੀਮਤ ‘ਚ ਕਰੀਬ 7269 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਕਿ ਹੁਣ ਘਰੇਲੂ ਸਰਾਫਾ ਬਾਜ਼ਾਰ ‘ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਗਿਰਾਵਟ ਉਤੇ ਮੰਗਲਵਾਰ ਨੂੰ ਬਰੇਕ ਲੱਗ ਗਈ। ਕੀਮਤਾਂ ਪਿਛਲੇ ਦੋ ਦਿਨ ਤੋਂ ਚੜ੍ਹ ਰਹੀਆਂ ਹਨ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫਿਰ ਪੁਰਾਣੇ ਭਾਅ ਉਤੇ ਪਹੁੰਚ ਸਕਦੀਆਂ ਹਨ।
ਅੱਜ ਚਾਂਦੀ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਸੋਨਾ ਮਹਿੰਗਾ ਹੋ ਕਿ ਫਿਰ 71,600 ਰੁਪਏ ਉਤੇ ਚਲਾ ਗਿਆ ਹੈ। ਇੱਕ ਕਿਲੋ ਚਾਂਦੀ 84,500 ਰੁਪਏ ਵਿੱਚ ਵਿਕ ਰਹੀ ਹੈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।
ਦਿੱਲੀ ਸਰਾਫਾ ਬਾਜ਼ਾਰ ‘ਚ ਮੰਗਲਵਾਰ ਨੂੰ ਸੋਨੇ ਦੀ ਕੀਮਤ 550 ਰੁਪਏ ਵਧ ਕੇ 71,600 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਈ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਸੋਨਾ 71,050 ਰੁਪਏ ਪ੍ਰਤੀ 10 ਗ੍ਰਾਮ ਉਤੇ ਬੰਦ (Gold Price Today) ਹੋਇਆ ਸੀ। ਅਖਿਲ ਭਾਰਤੀ ਸਰਾਫਾ ਸੰਘ ਨੇ ਕਿਹਾ ਕਿ ਦੂਜੇ ਪਾਸੇ ਚਾਂਦੀ ਦੀ ਕੀਮਤ 84,500 ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਸਥਿਰ ਰਹੀ। ਵਪਾਰੀਆਂ ਨੇ ਸੋਨੇ ਦੀਆਂ ਕੀਮਤਾਂ ਵਿਚ ਵਾਧੇ ਦਾ ਕਾਰਨ ਸਥਾਨਕ ਗਹਿਣਾ ਵਿਕਰੇਤਾਵਾਂ ਦੀ ਤਾਜ਼ਾ ਮੰਗ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿਚ ਮਜ਼ਬੂਤ ਰੁਖ ਨੂੰ ਦੱਸਿਆ।