ਲੁਧਿਆਣਾ: ਸਥਾਨਕ ਫੋਕਲ ਪੁਆਇੰਟ ਫੇਜ਼ ਅੱਠ ਦੇ ਨਜ਼ਦੀਕ ਇੱਕ ਤੇਜ਼ ਰਫ਼ਤਾਰ ਟਰੈਕਟਰ ਦੇ ਸਾਈਕਲ ਸਵਾਰ ਨੌਜਵਾਨ ਨੂੰ ਦਰੜ ਦਿੱਤਾ। ਇਸ ਸੜਕ ਹਾਦਸੇ ਵਿੱਚ ਅਮਿਤ ਕੁਮਾਰ ਨਾਮ ਦਾ ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ, ਜਿਸ ਦੀ ਜ਼ੇਰੇ ਇਲਾਜ ਮੌਤ ਹੋ ਗਈ। ਉਕਤ ਮਾਮਲੇ ਵਿੱਚ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਮ੍ਰਿਤਕ ਦੇ ਪਿਤਾ ਸੋਹਨ ਮੰਡਲ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਮੁਲਜ਼ਮ ਟਰੈਕਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਰਾਮ ਨਗਰ ਭਾਮੀਆਂ ਕਲਾਂ ਦੇ ਰਹਿਣ ਵਾਲੇ ਸੋਹਨ ਮੰਡਲ ਨੇ ਦੱਸਿਆ ਕਿ ਦੁਰਘਟਨਾ ਵਾਲੇ ਸ਼ਾਮ ਕਰੀਬ ਸੱਤ ਵਜੇ ਉਸਦਾ ਬੇਟਾ ਅਮਿਤ ਕੁਮਾਰ(26) ਸਾਈਕਲ ‘ਤੇ ਸਵਾਰ ਹੋ ਕੇ ਘਰ ਵਾਲੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਸਦਾ ਬੇਟਾ ਫੇਜ਼ ਅੱਠ ਫੋਕਲ ਪੁਆਇੰਟ ਕੋਲੋਂ ਲੰਘ ਰਿਹਾ ਸੀ ਤਾਂ ਇੱਕ ਤੇਜ਼ ਰਫਤਾਰ ਟਰੈਕਟਰ ਤੇ ਚਾਲਕ ਨੇ ਅਣਗਹਿਲੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਪੁੱਤਰ ਨੂੰ ਟੱਕਰ ਮਾਰ ਦਿੱਤੀ। ਇਸ ਦੁਰਘਟਨਾ ਵਿੱਚ ਅਮਿਤ ਗੰਭੀਰ ਰੂਪ ਨਾਲ ਫੱਟੜ ਹੋ ਗਿਆ, ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਸੀਐਮਸੀ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਜ਼ੇਰੇ ਇਲਾਜ ਅਮਿਤ ਕੁਮਾਰ ਜਿੰਦਗੀ ਅਤੇ ਮੌਤ ਵਿਚਕਾਰਲੀ ਜੰਗ ਹਾਰ ਗਿਆ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਮੁਤਾਬਕ ਦੁਰਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਟਰੈਕਟਰ ਚਾਲਕ ਦੀ ਸ਼ਨਾਖਤ ਅਤੇ ਗ੍ਰਿਫਤਾਰੀ ਲਈ ਉੱਦਮ ਸ਼ੁਰੂ ਕਰ ਦਿੱਤੇ ਗਏ ਹਨ।
Subscribe to Updates
Get the latest creative news from FooBar about art, design and business.