Amritsar News: ਸਰਹੱਦ ਤੋਂ ਇੱਕ ਹੋਰ ਫੌਜੀ ਦੀ ਲਾਸ਼ ਤਿਰੰਗੇ ਵਿੱਚ ਲਿਪਟ ਕੇ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਦਾ ਜਵਾਨ ਹਰਵੰਤ ਸਿੰਘ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਹਿਆ। ਡਿਊਟੀ ਦੌਰਾਨ ਜਵਾਨ ਹੇਠਾਂ ਡਿੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਵਿਦਾਇਗੀ ਦਿੱਤੀ।
ਹਾਸਲ ਜਾਣਕਾਰੀ ਮੁਤਬਕ ਜੰਮੂ-ਕਸ਼ਮੀਰ ਦੇ ਸਾਂਭਾ ਸੈਕਟਰ ‘ਚ ਤਾਇਨਾਤ ਅਜਨਾਲਾ ਦੇ ਪਿੰਡ ਹਰਕਲਾਂ ਦੇ ਰਹਿਣ ਵਾਲੇ ਫੌਜੀ ਜਵਾਨ ਹਰਵੰਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਵੰਤ ਸਿੰਘ 8 ਟ੍ਰੇਨਿੰਗ ਫਤਿਹਪੁਰ ਬਟਾਲੀਅਨ ਵਿੱਚ ਆਪਣੀ ਡਿਊਟੀ ਨਿਭਾਅ ਰਿਹਾ ਸੀ। ਸ਼ਹੀਦ ਹਰਵੰਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪੁੱਜੀ ਤਾਂ ਪੂਰੇ ਪਿੰਡ ਦੀਆਂ ਅੱਖਾਂ ਨਮ ਹੋ ਗਈਆਂ।
ਸ਼ਹੀਦ ਹਰਵੰਤ ਸਿੰਘ ਆਪਣੇ ਪਿੱਛੇ ਇੱਕ ਸਾਲ ਦਾ ਬੇਟਾ ਤੇ ਪਤਨੀ ਛੱਡ ਗਿਆ ਹੈ। ਉਸ ਦੇ ਘਰ ਵਿਆਹ ਦੇ ਚਾਰ ਸਾਲ ਬਾਅਦ ਇੱਕ ਪੁੱਤਰ ਨੇ ਜਨਮ ਲਿਆ ਜੋ ਹੁਣ ਸਿਰਫ ਇੱਕ ਸਾਲ ਦਾ ਹੈ। ਹਰਵੰਤ ਸਿੰਘ ਨੂੰ ਫੌਜ ਵਿੱਚ ਭਰਤੀ ਹੋਏ 11 ਸਾਲ ਹੋ ਗਏ ਸਨ। ਉਸ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਿੰਡ ਵਾਲਿਆਂ ਮੁਤਾਬਕ ਹਰਵੰਤ ਸਿੰਘ ਕੁਸ਼ਤੀ ਤੇ ਮੁੱਕੇਬਾਜ਼ੀ ਦਾ ਸ਼ੌਕੀਨ ਸੀ। ਉਸ ਦੇ ਪਿਤਾ ਤੇ ਭਰਾ ਵੀ ਫੌਜ ਵਿੱਚ ਹਨ। ਆਪਣੀ ਮੌਤ ਤੋਂ ਦੋ ਦਿਨ ਪਹਿਲਾਂ ਉਸ ਨੇ ਆਪਣੇ ਭਰਾ ਨੂੰ ਫੋਨ ਕਰਕੇ ਸਾਵਧਾਨ ਰਹਿਣ ਲਈ ਕਿਹਾ ਸੀ। ਉਹ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਸਨ। ਹਰਵੰਤ ਸਿੰਘ ਉਸ ਨੂੰ ਹਮੇਸ਼ਾ ਸਮਝਾਉਂਦਾ ਸੀ ਕਿ ਉਸ ਨੂੰ ਆਪਣੀ ਡਿਊਟੀ ਬਹੁਤ ਧਿਆਨ ਨਾਲ ਕਰਨੀ ਚਾਹੀਦੀ ਹੈ, ਕਿਉਂਕਿ ਗੋਲੀ ਕਿਤੋਂ ਵੀ ਆ ਸਕਦੀ ਹੈ ਪਰ ਉਸ ਨੂੰ ਕੀ ਪਤਾ ਸੀ ਕਿ ਪਹਿਲਾਂ ਹਰਵੰਤ ਸਿੰਘ ਨੂੰ ਹੀ ਜਾਣਾ ਪਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।