09 ਅਗਸਤ, 2024: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 17 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਆਖਰਕਾਰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ। ਦਿੱਲੀ ਦੀ ਸਿੱਖਿਆ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਤੋਂ ਜਦੋਂ ਇਸ ਸਬੰਧ ‘ਚ ਉਨ੍ਹਾਂ ਦਾ ਪ੍ਰਤੀਕਰਮ ਪੁੱਛਿਆ ਗਿਆ ਤਾਂ ਉਹ ਰੋ ਪਈ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ। ਦਿੱਲੀ ਦੇ ਵਿਦਿਆਰਥੀ ਜੇਤੂ ਰਹੇ ਹਨ। ਗ਼ਰੀਬ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਕਾਰਨ ਉਨ੍ਹਾਂ ਨੂੰ ਜੇਲ੍ਹ ‘ਚ ਡੱਕਿਆ ਗਿਆ ਸੀ, ‘ਆਪ’ ਆਗੂਆਂ ਨੇ ਅੱਜ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ‘ਸੱਚਾਈ ਦੀ ਜਿੱਤ’ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬਿਨਾਂ ਸਜ਼ਾ ਦੇ ਉਸ ਨੂੰ ਇੰਨੇ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣਾ ਨਿਆਂ ਦਾ ਮਜ਼ਾਕ ਹੋਵੇਗਾ।