Subscribe to Updates
Get the latest creative news from FooBar about art, design and business.
Author: admin
ਸੰਗਰੂਰ,1 ਮਾਰਚ (ਜਗਸੀਰ ਲੌਂਗੋਵਾਲ)- ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਆਕਾਸ਼ ਬਾਂਸਲ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਜ਼ਿਲ੍ਹਾ ਪੁਲਿਸ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦ ਤੋਂ ਜਲਦ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਕੇ ਇਸਦੀ ਰਿਪੋਰਟ ਭੇਜੀ ਜਾਵੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ…
ਅਦਾਲਤ ਵਲੋਂ ਕਹਿਣਾ ਮੌਜੂਦਾ ਪ੍ਰਬੰਧਕ ਆਪਣੇ ਅਹੁਦਿਆਂ ‘ਤੇ ਰਹਿਣ ਦੇ ਲਾਇਕ ਨਹੀਂ, ਤੁਰੰਤ ਦੇਣ ਇਸਤੀਫ਼ਾ ਨਵੀਂ ਦਿੱਲੀ 1 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦੋ ਦਿਨ ਪਹਿਲਾਂ ਦਿੱਲੀ ਦੀ ਹਾਈ ਕੋਰਟ ਨੇ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਗ਼ੈਰ ਜਿੰਮੇਵਾਰ ਕਰਾਰ ਦੇਂਦਿਆਂ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧ ਚਲਾਉਣ ਦੇ ਯੋਗ ਨਹੀਂ ਸਮਝਿਆ ਹੈ । ਇਹ ਗੱਲ ਕਮੇਟੀ ਤੇ ਕਾਬਿਜ ਪ੍ਰਬੰਧਕਾਂ ਲਈ ਬਹੁਤ ਹੀ ਨਮੋਸ਼ੀ ਦੀ ਗੱਲ ਹੈ ਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਓਹ ਤੁਰੰਤ ਮੌਜੂਦਾ ਉਹਦਿਆ ਤੋਂ ਫਾਰਿਗ ਹੋ ਜਾਣ । ਅਦਾਲਤ ਵਲੋਂ ਦਿੱਤੇ ਗਏ ਆਦੇਸ਼ ਅੰਦਰ ਜਿੱਥੇ ਸਿੱਖ ਧਰਮ ਦੇ ਰੋਜ਼ਾਨਾ ਜੀਵਨ ਵਿੱਚ ਇਮਾਨਦਾਰੀ, ਦਇਆ, ਮਨੁੱਖਤਾ, ਨਿਮਰਤਾ ਅਤੇ…
*ਚੰਡੀਗੜ੍ਹ, ਸੰਜੇ ਅਰੋਆ ਚੰਡੀਗੜ੍ਹ ਨੇ ਦਾਦੂ ਮਾਜਰਾ ਵਿਖੇ ਅਤਿ-ਆਧੁਨਿਕ ਕੰਪੋਸਟ ਪਲਾਂਟ ਅਤੇ ਮੁੜ ਸੁਰਜੀਤ ਕੀਤੇ ਅੰਮ੍ਰਿਤ ਸਰੋਵਰ ਦੇ ਉਦਘਾਟਨ ਨਾਲ ਪ੍ਰਭਾਵਸ਼ਾਲੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਸ. ਬਨਵਾਰੀਲਾਲ ਪੁਰੋਹਿਤ, ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ ਚੰਡੀਗੜ੍ਹ ਨੇ ਸਿਟੀ ਮੇਅਰ ਸ਼. ਕੁਲਦੀਪ ਕੁਮਾਰ, ਪ੍ਰਸ਼ਾਸਕ ਦੇ ਸਲਾਹਕਾਰ ਸ਼. ਰਾਜੀਵ ਵਰਮਾ, ਆਈ.ਏ.ਐਸ., ਸਕੱਤਰ ਸਥਾਨਕ ਸਰਕਾਰਾਂ ਸ਼. ਨਿਤਿਨ ਕੁਮਾਰ ਯਾਦਵ, ਆਈ.ਏ.ਐਸ., ਅਤੇ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ., ਕਮਿਸ਼ਨਰ ਸਮੇਤ ਹੋਰ ਕੌਂਸਲਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਅਤੇ ਚੰਡੀਗੜ੍ਹ ਦੇ ਪ੍ਰਮੁੱਖ ਨਿਵਾਸੀ। *ਮਿਊਨਸੀਪਲ ਕਾਰਪੋਰੇਸ਼ਨ ਨੇ ਪ੍ਰਭਾਵਸ਼ਾਲੀ ਕੂੜਾ ਪ੍ਰਬੰਧਨ ਵੱਲ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ* ਸ਼. ਬਨਵਾਰੀਲਾਲ ਪੁਰੋਹਿਤ, ਪੰਜਾਬ…
ਨਵੀਂ ਦਿੱਲੀ 29 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਬਰਤਾਨੀਆਂ ਦੀ ਕੈੰਬਰੀਜ ਯੂਨੀਵਰਸਿਟੀ ਪੁੱਜੇ ਇੰਦਰਾ ਗਾਂਧੀ ਦੇ ਪੋਤਰੇ ਅਤੇ ਰਾਜੀਵ ਗਾਂਧੀ ਦੇ ਪੁਤਰ ਰਾਹੁਲ ਗਾਂਧੀ ਦਾ ਬ੍ਰਿਟਿਸ਼ ਸਿੱਖਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ ਹੈ । ਉੱਥੇ ਹਾਜਿਰ ਬੁਲਾਰਿਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਦਸਿਆ ਕਿ ਇੰਦਰਾ ਗਾਂਧੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਗੁਰਧਾਮਾਂ ਉਪਰ ਫੌਜ ਚੜਾ ਕੇ ਹਜ਼ਾਰਾਂ ਸਿੱਖਾਂ ਦਾ ਕੱਤਲ ਕਰਣ ਵਾਲਾ ਸਾਕਾ ਨੀਲਾ ਤਾਰਾ ਦਾ ਕਹਿਰ ਵਰਪਾ ਕੇ ਸਿੱਖ ਪੰਥ ਨੂੰ ਕਦੇ ਨਾ ਭੁੱਲਣ ਵਾਲਾ ਜਖਮ ਦਿੱਤਾ ਹੈ ਉੱਥੇ ਨਾਲ ਹੀ ਉਸ ਦੇ ਪੁਤਰ ਰਾਜੀਵ ਗਾਂਧੀ ਵਲੋਂ ਦਿੱਲੀ ਅਤੇ ਵੱਖ ਵੱਖ ਸ਼ਹਿਰਾ ਅੰਦਰ 31 ਅਕਤੂਬਰ ਤੋਂ ਲੈ ਕੇ 4…
ਨਵੀਂ ਦਿੱਲੀ 29 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਕੈਲੀਫੋਰਨੀਆ ਦੇ ਸੇਲਮਾ ਵਿਖੇ ਗੁਰਦੁਆਰਾ ਸਾਹਿਬ ਦੇ ਬਾਹਰ ਗ੍ਰੰਥੀ ਭਾਈ ਰਾਜ ਸਿੰਘ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪਰਿਵਾਰ ਨਾਲ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਭਾਈਚਾਰਿਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਇੱਕ ਗ੍ਰੰਥੀ ਸਿੱਖ ਕੌਮ ਵਿੱਚ ਸਤਿਕਾਰ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿੱਚ ਰਹਿੰਦੇ ਹਨ, ਉਸ ਦੇ ਵਿਕਾਸ ਅਤੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ…
ਨਵੰਬਰ 1984 ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਨਰਸਿਮਹਾ ਰਾਓ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਕੇ ਦੁਨੀਆਂ ਭਰ ਦੇ ਸਿੱਖਾਂ ਨੂੰ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ । ਕਾਂਗਰਸ ਸਰਕਾਰ ਦੇ ਗ੍ਰਹਿ ਮੰਤਰੀ ਨਰਸਿਮਹਾ ਰਾਓ ਦੀ ਬਹੁਤ ਵੱਡੀ ਭੂਮਿਕਾ ਸੀ, ਉਸ ਸਮੇਂ ਸਵਰਗੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਸਾਹਿਬ, ਮਾਨਯੋਗ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਅਤੇ ਵਿਰੋਧੀ ਧਿਰ ਦੇ ਸਾਰੇ ਸਤਿਕਾਰਯੋਗ ਰਾਸ਼ਟਰੀ ਨੇਤਾਵਾਂ ਨੇ ਵਾਰ-ਵਾਰ ਟੈਲੀਫੋਨ ‘ਤੇ ਗ੍ਰਹਿ ਮੰਤਰੀ ਨਰਸਿਮਹਾ ਰਾਓ ਨੂੰ ਮਿਲਣ ਲਈ ਸਮਾਂ ਮੰਗਿਆ । ਪਰ ਨਰਸਿਮਹਾ ਰਾਓ ਨੇ ਲੰਬੇ ਸਮੇਂ ਬਾਅਦ ਮਿਲਣ ਦਾ ਸਮਾਂ ਦਿੱਤਾ।ਇਸ ਤੋਂ ਪਹਿਲਾਂ ਨਰਸਿਮਹਾ ਰਾਓ ਦਾ ਦਫਤਰ ਸਾਰੇ ਵਿਰੋਧੀ ਨੇਤਾਵਾਂ ਨੂੰ ਕਹਿੰਦਾ…
