Subscribe to Updates
Get the latest creative news from FooBar about art, design and business.
Author: admin
ਸੁਖਜਿੰਦਰ ਭੰਗਲ, ਪੰਜਾਬੀ ਜਾਗਰਣ, ਨਵਾਂਸ਼ਹਿਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤਕ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ’ਤੇ ਕਾਲ ਕਰਕੇ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ। ਭਾਵ ਇੰਨ੍ਹਾਂ 43 ਤਰ੍ਹਾਂ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਸਗੋਂ ਦਫ਼ਤਰ ਚੱਲ ਕੇ ਲੋਕਾਂ ਦੇ ਘਰ ਪਹੁੰਚਦਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੱਤੀ ਹੈ। ਡਿਪਟੀ…
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ‘ਚ ਵੱਡਾ ਧਮਾਕਾ ਹੋਇਆ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਅਨੁਸ਼ਾਸਨੀ ਕਮੇਟੀ ਵੱਲੋਂ ਅੱਠ ਆਗੂਆਂ ਨੂੰ ਕੱਢਣ ਦਾ ਫੈਸਲਾ ਰੱਦ ਕਰ ਦਿੱਤਾ ਹੈ। ਢੀਂਡਸਾ ਅੱਜ ਬਾਗੀ ਅਕਾਲੀ ਆਗੂਆਂ ਦੀ ਮੀਟਿੰਗ ‘ਚ ਸ਼ਾਮਲ ਹੋਏ ਤੇ ਉਨ੍ਹਾਂ ਕਿਹਾ ਕਿ ਜਿਹੜੇ ਦੋਸ਼ ਸੁਖਬੀਰ ਬਾਦਲ ਉੱਪਰ ਲੱਗੇ ਹਨ, ਅਜਿਹੇ ਵਿਚ ਉਹ ਪਾਰਟੀ ਦੀ ਪ੍ਰਧਾਨਗੀ ਕਰਨ ਲਾਇਕ ਨਹੀਂ ਰਹੇ। ਉਨ੍ਹਾਂ ਨੂੰ ਆਪਣੀ ਕੁਰਸੀ ਛੱਡ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ ਸੀ ਜਿਸ ਵਿਚ ਕਮੇਟੀ ਮੈਂਬਰ…
ਨਵੀਂ ਦਿੱਲੀ- ਪੈਰਿਸ ਓਲੰਪਿਕ 2024 ਦੇ ਪੰਜਵੇਂ ਦਿਨ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਰਿੰਗ ਵਿੱਚ ਪ੍ਰਵੇਸ਼ ਕਰ ਰਹੀ ਹੈ। ਉਨ੍ਹਾਂ ਦੇ ਸਾਹਮਣੇ ਨਾਰਵੇ ਦੀ ਮੁੱਕੇਬਾਜ਼ ਸਨੀਵਾ ਹੈਫਸਟੇਡ ਹੈ। ਇਹ ਮੈਚ ਜਿੱਤਣ ਵਾਲਾ ਮੁੱਕੇਬਾਜ਼ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰੇਗਾ। ਭਾਰਤੀ ਖੇਡ ਪ੍ਰਸ਼ੰਸਕਾਂ ਨੂੰ ਲਵਲੀਨਾ ਬੋਰਗੋਹੇਨ ਤੋਂ ਬਹੁਤ ਉਮੀਦਾਂ ਹਨ। ਖਾਸ ਕਰਕੇ ਚੌਥੇ ਦਿਨ ਮੁੱਕੇਬਾਜ਼ਾਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ। ਤਿੰਨ ਭਾਰਤੀ ਮੁੱਕੇਬਾਜ਼ ਚੌਥੇ ਦਿਨ ਹਾਰ ਕੇ ਓਲੰਪਿਕ ਤੋਂ ਬਾਹਰ ਹੋ ਗਏ ਹਨ। ਲਵਲੀਨਾ ਬੋਰਗੋਹੇਨ ਪੈਰਿਸ ਓਲੰਪਿਕ ‘ਚ 75 ਕਿਲੋ ਵਰਗ ‘ਚ ਹਿੱਸਾ ਲਵੇਗੀ। ਉਨ੍ਹਾਂ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਹ ਵਿਜੇਂਦਰ ਸਿੰਘ ਅਤੇ ਐਮਐਸ ਮੈਰੀਕਾਮ ਤੋਂ ਬਾਅਦ ਓਲੰਪਿਕ ਤਮਗਾ…
Amritsar News: ਸਰਹੱਦ ਤੋਂ ਇੱਕ ਹੋਰ ਫੌਜੀ ਦੀ ਲਾਸ਼ ਤਿਰੰਗੇ ਵਿੱਚ ਲਿਪਟ ਕੇ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਦਾ ਜਵਾਨ ਹਰਵੰਤ ਸਿੰਘ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਹਿਆ। ਡਿਊਟੀ ਦੌਰਾਨ ਜਵਾਨ ਹੇਠਾਂ ਡਿੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਵਿਦਾਇਗੀ ਦਿੱਤੀ। ਹਾਸਲ ਜਾਣਕਾਰੀ ਮੁਤਬਕ ਜੰਮੂ-ਕਸ਼ਮੀਰ ਦੇ ਸਾਂਭਾ ਸੈਕਟਰ ‘ਚ ਤਾਇਨਾਤ ਅਜਨਾਲਾ ਦੇ ਪਿੰਡ ਹਰਕਲਾਂ ਦੇ ਰਹਿਣ ਵਾਲੇ ਫੌਜੀ ਜਵਾਨ ਹਰਵੰਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ…
ਜ਼ੀਰਾ 31 ਜੁਲਾਈ – ਐੱਸ ਐੱਸ ਐੱਮ ਗਲੋਬਲ ਸਕੂਲ ਅਤੇ ਐਸ ਐਸ ਮੈਮੋਰੀਅਲ ਪਬਲਿਕ ਸਕੂਲ ਕੱਸੋਆਣਾ ਵਿਖੇ ਐੱਸ ਐੱਸ ਐੱਮ ਵਿਦਿਅਕ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੰਵਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਇਸ ਮੌਕੇ ਕਰਵਾਏ ਗਏ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਸੱਭਿਆਚਾਰਕ ਗੀਤ ਪੇਸ਼ ਕਰਕੇ ਹਾਜ਼ਰ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ । ਇਸ ਦੌਰਾਨ ਐੱਸ ਐਸ ਐਮ ਵਿਦਿਅਕ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੰਵਲਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਅਸੀਂ ਸ਼ਹੀਦਾਂ ਵੱਲੋਂ ਦੇਸ਼ ਹਿੱਤ ਲਈ ਦਿੱਤੀਆਂ…
ਅੰਮ੍ਰਿਤਸਰ:- 31 ਜੁਲਾਈ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੀਬੀ ਗੁਰਚਰਨ ਕੌਰ ਦੀ ਅਗਵਾਈ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਨਾਲ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੀਤਾ ਗਿਆ। ਸਮੂਹ ਸੁਸਾਇਟੀਆਂ ਦੇ ਮੁਖੀ ਬੀਬੀਆਂ ਨੇ ਸੰਗਤੀ ਰੂਪ ‘ਚ ਸੁਖਮਨੀ ਸਾਹਿਬ ਦੇ ਪਾਠ ਜਾਪ ਕੀਤੇ ਅਤੇ ਬੀਬੀਆਂ ਨੇ ਧਾਰਣਾ ਨਾਲ ਗੁਰਮੰਤਰ, ਮੂਲਮੰਤਰ ਦੀ ਖੂਬ ਛਹਿਬਰ ਲਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਜਤਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸਮੁੱਚੀ ਸੰਗਤ ਨੂੰ ਵਿਸਮਾਦ ਧੁੰਨਾਂ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੇ ਵਿਸ਼ੇਸ਼ ਸੰਬੋਧਨ ਵਿੱਚ ਸਮੁੱਚੀਆਂ ਸੁਸਾਇਟੀਆਂ ਦੀਆਂ ਬੀਬੀਆਂ ਤੇ ਸਮੁੱਚੀ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ ਅਤੇ ਕਿਹਾ ਕਿ ਸੰਗਤ ਵਿਚ ਗੁਰੂ ਦਾ ਵਾਸਾ ਹੈ ਸੰਗਤ ਹੀ ਗੁਰੂ ਹੈ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਵੱਲੋਂ ਸਾਜਿਆਂ
ਆਈਓਸੀ ਮੈਂਬਰ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਇੰਡੀਆ ਹਾਊਸ ਵਿਖੇ ਭਾਰਤੀ ਓਲੰਪਿਕ ਸ਼ੂਟਿੰਗ ਐਥਲੀਟਾਂ ਨਾਲ ਪੋਜ਼ ਦਿੰਦੇ ਹੋਏ। ਭਾਰਤੀ ਨਿਸ਼ਾਨੇਬਾਜ਼ਾਂ ਨੇ ਪੈਰਿਸ ਵਿੱਚ ਦੋ ਤਗ਼ਮੇ ਜਿੱਤ ਕੇ ਤਿਰੰਗਾ ਲਹਿਰਾਇਆ ਹੈ ਅਤੇ ਨੀਤਾ ਅੰਬਾਨੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਰਿਲਾਇੰਸ ਫਾਊਂਡੇਸ਼ਨ ਦੀ ਚੇਅਰਮੈਨ ਨੀਤਾ ਅੰਬਾਨੀ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਮਨੂ ਭਾਕਰ ਦੇ ਨਾਲ ਡਬਲਜ਼ ਵਿੱਚ ਇਤਿਹਾਸਕ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਸਨਮਾਨਿਤ ਕੀਤਾ ਹੈ। ਨੀਤਾ ਅੰਬਾਨੀ ਨੇ ਦੋਵਾਂ ਨੂੰ ਵਧਾਈ ਦਿੱਤੀ।
ਪੀਵੀ ਸਿੰਧੂ ਨੇ ਪੈਰਿਸ ਓਲੰਪਿਕ ਵਿੱਚ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ। ਇਸ ਭਾਰਤੀ ਦਿੱਗਜ ਦਾ ਮੁਕਾਬਲਾ ਐਸਟੋਨੀਆ ਦੀ ਕ੍ਰਿਸਟਿਨ ਕੁਉਬਾ ਨਾਲ ਹੋਇਆ। ਪਹਿਲੇ ਮੈਚ ਵਿੱਚ ਪੀਵੀ ਸਿੰਧੂ ਨੇ ਮਾਲਦੀਵ ਦੀ ਫਾਤਿਮਥ ਨਬਾਹ ਅਬਦੁਲ ਰਜ਼ਾਕ ਨੂੰ ਇੱਕ ਤਰਫਾ ਮੈਚ ਵਿੱਚ ਹਰਾਇਆ। ਜਦੋਂਕਿ ਦੂਜੇ ਮੈਚ ਵਿੱਚ ਕੌਬਾ ਨੂੰ ਹਾਰ ਮਿਲੀ। ਸਿੰਧੂ ਨੇ ਇਹ ਮੈਚ 21-5 ਅਤੇ 21-10 ਨਾਲ ਜਿੱਤ ਕੇ ਇਕਤਰਫਾ ਜਿੱਤ ਦਰਜ ਕੀਤੀ। ਪੈਰਿਸ ਓਲੰਪਿਕ ਵਿੱਚ ਮਹਿਲਾ ਸਿੰਗਲਜ਼ ਵਿੱਚ ਗਰੁੱਪ ਐਮ ਵਿੱਚ ਰੱਖੀ ਗਈ ਭਾਰਤੀ ਅਨੁਭਵੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਜਿੱਤ ਨਾਲ ਸ਼ੁਰੂਆਤ ਕੀਤੀ। ਪਹਿਲੇ ਮੈਚ ਵਿੱਚ ਮਾਲਦੀਵ ਦੇ ਫਾਤਿਮਥ ਨਬਾਹ ਅਬਦੁਲ ਰਜ਼ਾਕ ਨੂੰ…
ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਗੁਲਾਬ ਚੰਦ ਕਟਾਰੀਆ ਨੇ ਹਿੰਦੀ ਵਿੱਚ ਸਹੁੰ ਚੁੱਕੀ। ਉਨ੍ਹਾਂ ਨੇ ਹਲਫ਼ ਦਸਤਾਵੇਜ਼ ‘ਤੇ ਦਸਤਖ਼ਤ ਕੀਤੇ, ਜਿਸ ‘ਤੇ ਚੀਫ ਜਸਟਿਸ ਦੇ ਵੀ ਹਸਤਾਖਰ ਸਨ। ਬਾਅਦ ਵਿੱਚ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਤੌਰ ‘ਤੇ ਚਾਰਜ ਲੈਣ ਲਈ…
ਭਾਰਤੀ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਦੌਰੇ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਤਿੰਨ ਮੈਚਾਂ ਦੀ ਟੀ-20 ਸੀਰੀਜ਼ ‘ਚ ਮੇਜ਼ਬਾਨ ਟੀਮ ਦਾ ਸਫਾਇਆ ਕਰ ਦਿੱਤਾ। ਸੁਪਰ ਓਵਰ ਤੱਕ ਪਹੁੰਚੇ ਆਖਰੀ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ‘ਤੇ ਰੋਮਾਂਚਕ ਜਿੱਤ ਦਰਜ ਕੀਤੀ ਅਤੇ ਸੀਰੀਜ਼ 3-0 ਨਾਲ ਜਿੱਤ ਲਈ। ਇਸ ਕਲੀਨ ਸਵੀਪ ਤੋਂ ਬਾਅਦ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਰਿਆਨ ਪਰਾਗ ਅਤੇ ਰਿੰਕੂ ਸਿੰਘ ਨੂੰ ਟਰਾਫੀ ਸੌਂਪੀ। ਦੋਵਾਂ ਨੇ ਗੇਂਦਬਾਜ਼ੀ ‘ਚ ਆਪਣਾ ਹੁਨਰ ਦਿਖਾਇਆ। ਪੱਲੇਕੇਲੇ ‘ਚ ਖੇਡਿਆ ਗਿਆ ਤੀਜਾ ਅਤੇ ਆਖਰੀ ਟੀ-20 ਮੈਚ ਟਾਈ ਤੋਂ ਬਾਅਦ ਸੁਪਰ ਓਵਰ ‘ਚ ਚਲਾ ਗਿਆ। ਟੀਮ ਇੰਡੀਆ ਨੂੰ ਸੁਪਰ ਓਵਰ ‘ਚ 3 ਦੌੜਾਂ ਦਾ ਟੀਚਾ ਮਿਲਿਆ, ਜਿਸ ਨੂੰ ਉਨ੍ਹਾਂ…
