Subscribe to Updates
Get the latest creative news from FooBar about art, design and business.
Author: admin
ਸੰਗਰੂਰ,17 ਜੁਲਾਈ – ਪ੍ਰਮੁੱਖ ਸਕੱਤਰ ਪੰਜਾਬ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਸੰਗਰੂਰ, ਡਾ.ਕਿਰਪਾਲ ਸਿੰਘ ਨੇ ਜਿਲੇ ਅੰਦਰ ਆਮ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਦਸਤ ਅਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਜਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਪੰਜਾਬ ਸਰਕਾਰ ਵੱਲੋਂ ਬਰਸਾਤੀ ਮੌਸਮ ਦੌਰਾਨ ਆਮ ਲੋਕਾਂ ਨੂੰ ਦਸਤਾਂ ਦੀ ਰੋਕਥਾਮ, ਉਸ ਦਾ ਇਲਾਜ, ਸਿਹਤ ਸਹੂਲਤਾਂ ਅਤੇ ਜਾਗਰੂਕਤਾ ਗਤੀਵਿਧੀਆਂ ਸਬੰਧੀ ਮਿਲੀਆ ਹਦਾਇਤਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਬਰਸਾਤੀ ਮੌਸਮ ਸ਼ੁਰੂ ਹੋ ਚੁੱਕਾ ਹੈ ਇਸ ਕਰਕੇ…
ਆਸਟਰੇਲੀਆ, ਫ਼ਰਾਂਸ, ਲੰਡਨ ਸਮੇਤ ਭਾਰਤ ਦੇ ਕਈ ਨਾਮਵਰ ਸਥਾਨਾਂ ਤੋਂ ਵਿੱਦਿਅਕ ਮਾਹਿਰ ਕਾਲਜ ਦਾ ਕਰ ਚੁੱਕੇ ਦੌਰਾ : ਪ੍ਰਿੰ: ਨਾਨਕ ਸਿੰਘ ਅੰਮ੍ਰਿਤਸਰ, 17 ਜੁਲਾਈ -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਬੈਲਜੀਅਮ ਤੋਂ ਸਿੱਖਿਆ ਸ਼ਾਸਤਰੀਆਂ ਨੇ ਭਾਰਤ ਵਿੱਦਿਅਕ ਫ਼ੇਰੀ ਦੌਰਾਨ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਵਫ਼ਦ ਕੋਆਰਡੀਨੇਟਰ ਕ੍ਰਿਸਟੀਨ ਜੈਮਿਨਨ, ਅਨੁਪਮ ਕ੍ਰਿਸਟੀਨ ਦਾ ਕਾਲਜ ਵਿਹੜੇ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਜਿਨ੍ਹਾਂ ਨੇ ਪ੍ਰਿੰ: ਨਾਨਕ ਸਿੰਘ ਦੇ ਸਹਿਯੋਗ ਨਾਲ ਸਿੱਖਿਆ ਦੀ ਵਿਲੱਖਣ ਵਿਹਾਰਕ ਪ੍ਰਣਾਲੀ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਿੰ: ਸ:…
ਅੰਮ੍ਰਿਤਸਰ, 17 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਚਾਰ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸੈਮੀਨਾਰ ਖਡੂਰ ਸਾਹਿਬ, ਪਟਿਆਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ…
ਧੂਰੀ,17 ਜੁਲਾਈ – ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ‘ਮਿਸ਼ਨ ਸਹਿਯੋਗ’ ਤਹਿਤ ਅੱਜ ਧੂਰੀ ਵਾਸੀਆਂ ਨੂੰ ਸੱਦਾ ਦਿੱਤਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਿਸ ਤੇ ਪ੍ਰਸ਼ਾਸਨ ਨੂੰ ਵਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ। ਧੂਰੀ ਦੇ ਪ੍ਰਿੰਸ ਵਿਲਾ ਪੈਲੇਸ ਵਿਖੇ ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਰਵਾਏ ਵਿਸ਼ਾਲ ਜਾਗਰੂਕਤਾ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਪੂਰੇ ਤਨ ਤੇ ਮਨ ਨਾਲ ਤਹੱਈਆ ਕੀਤਾ ਗਿਆ ਹੈ ਜਿਸ ਨੂੰ ਪੂਰਾ…