Author: admin

ਨਵੀਂ ਦਿੱਲੀ (7 ਫਰਵਰੀ 2024) ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਦੇ ਚਾਰ ਆਗੂਆਂ ਨੂੰ ਪੱਕੇ ਤੌਰ ‘ਤੇ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵਿੱਚੋਂ ਕੱਢੇ ਗਏ ਇਨ੍ਹਾਂ ਆਗੂਆਂ ਵਿੱਚ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਖੁਰਾਣਾ, ਇੰਦਰਪ੍ਰੀਤ ਸਿੰਘ ਕੋਛੜ ਅਤੇ ਗੁਰਪ੍ਰੀਤ ਸਿੰਘ ਖੰਨਾ ਸ਼ਾਮਲ ਹਨ। ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਸਰਨਾ ਨੇ ਇਨ੍ਹਾਂ ਆਗੂਆਂ ‘ਤੇ ਸੰਪਰਦਾ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਨਿੱਜੀ ਮੁਫ਼ਾਦਾਂ ਲਈ ਪੰਥ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਇਆ ਹੈ। ਸਰਨਾ ਨੇ ਕਿਹਾ ਕਿ ਸਿੱਖ…

Read More

 ਇਲਾਕਾ ਘਾੜ ਕਲੱਬ ਦੇ ਆਗੂਆਂ ਵੱਲੋਂ ਸਮਾਜਸੇਵੀ ਆਗੂ ਤੇ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਨਵਨਿਯੁਕਤ ਡੀਐੱਸਪੀ55 ਰੁਪਿੰਦਰਜੀਤ ਕੌਰ ਸੋਹੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਆਗੂਆਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਰੁਪਿੰਦਰਜੀਤ ਕੌਰ ਸੋਹੀ ਨੇ ਕਿਹਾਕਿ ਪੁਲਿਸ ਨੂੰ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਕਾਰਵਾਈ ਕਰਨ ਲਈ ਸਮਾਜਸੇਵੀ ਲੋਕਾਂ ਦੀ ਮੱਦਦ ਦੀ ਜ਼ਰੂਰਤ ਹੁੰਦੀ ਹੈ ਕਿਉਂਕਿ ਕਿਸੇ ਮਿਸ਼ਨ ਨੂੰ ਸਫ਼ਲ ਕਰਨ ਲਈ ਲੋਕਾਂ ਦਾ ਸਹਿਯੋਗ ਹੋਣਾ ਜ਼ਰੂਰੀ ਹੁੰਦਾ ਹੈ। ਡੀਐੱਸਪੀ ਸੋਹੀ ਨੇ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੀ ਹੈ, ਲੋਕਾਂ ਤੇ ਪੁਲਿਸ ਦਾ ਰਾਬਤਾ ਚੰਗੇ ਸਮਾਜ ਦੀ ਸਿਰਜਣਾ ਕਰਦਾ ਹੈ।…

Read More

DA Hike : ਜੇਕਰ ਜਨਵਰੀ 2024 ‘ਚ ਫਿਰ ਤੋਂ ਮਹਿੰਗਾਈ ਭੱਤੇ ‘ਚ ਵਾਧਾ ਹੁੰਦਾ ਹੈ ਤਾਂ ਉਨ੍ਹਾਂ ਨੂੰ 50 ਫੀਸਦੀ ਮਹਿੰਗਾਈ ਭੱਤਾ ਮਿਲੇਗਾ। ਹਾਲਾਂਕਿ ਸਾਲ 2016 ‘ਚ ਡੀਏ ਸਬੰਧੀ ਇੱਕ ਨਿਯਮ ਬਣਾਇਆ ਗਿਆ ਸੀ। ਇਸ ਨਿਯਮ ਮੁਤਾਬਕ ਜਿਵੇਂ ਹੀ ਮੁਲਾਜ਼ਮਾਂ ਦਾ ਡੀਏ 50 ਫੀਸਦੀ ਤਕ ਪਹੁੰਚ ਜਾਵੇਗਾ, ਉਸ ਨੂੰ ਮੁੜ ਜ਼ੀਰੋ ਕਰ ਦਿੱਤਾ ਜਾਵੇਗਾ। ਨਵੀਂ ਦਿੱਲੀ : DA Hike: ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਜਨਵਰੀ ‘ਚ ਸਰਕਾਰ ਉਨ੍ਹਾਂ ਨੂੰ 50 ਫੀਸਦੀ ਮਹਿੰਗਾਈ ਭੱਤੇ ਦਾ ਭੁਗਤਾਨ ਕਰੇਗੀ। ਹੁਣ ਬੱਸ ਮੁਲਾਜ਼ਮ ਕੇਂਦਰ ਸਰਕਾਰ ਦੇ ਐਲਾਨ ਦੀ ਉਡੀਕ ਕਰ ਰਹੇ ਹਨ। ਇਸ ਐਲਾਨ ਤੋਂ ਬਾਅਦ ਮੁਲਾਜ਼ਮਾਂ ਨੂੰ ਵੱਡਾ ਤੋਹਫਾ…

Read More

ਲੁਧਿਆਣਾ 5 ਫਰਵਰੀ ! ਪੀ ਏ ਯੂ ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਵੱਲੋਂ ਬੀਤੇ ਦਿਨੀਂ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰੋਫੈਸਰ ਡਾ: ਗਗਨਦੀਪ ਬੰਗਾ , ਸਕੂਲ ਆਫ਼ ਬਿਜ਼ਨਸ ਸਟੱਡੀਜ਼ ਨੇ ਸਮੈਸਟਰ ਨਿਯਮਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਕਾਦਮਿਕ ਵਿਧਾਨ, ਫੈਕਲਟੀ, ਹਾਜ਼ਰੀ ਅਤੇ ਸਲਾਹਕਾਰਾਂ ਬਾਰੇ ਚਾਨਣਾ ਪਾਇਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਵਿਦਿਆਰਥੀ ਨੂੰ ਉਹਨਾਂ ਦੀ ਅਕਾਦਮਿਕ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਪ੍ਰੋਫੈਸਰ ਡਾ: ਬਬੀਤਾ ਕੁਮਾਰ ਨੇ ਵਿਦਿਆਰਥੀਆਂ ਨੂੰ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਅਤੇ ਮੈਨੇਜਮੈਂਟ ਸਾਇੰਸਜ਼ ਐਸੋਸੀਏਸ਼ਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੀਏਯੂ…

Read More

ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੀ ਖੰਡਿਤ ਗਵਰਨਿੰਗ ਬਾਡੀ ਨੂੰ ਲੈਕੇ ਜੀਕੇ ਨੇ ਕਾਲਕਾ ਨੂੰ ਲਿਖੀ ਚਿੱਠੀ ਨਵੀਂ ਦਿੱਲੀ (5 ਫਰਵਰੀ 2024) ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੀ ਖੰਡਿਤ ਗਵਰਨਿੰਗ ਬਾਡੀ ਦੀ ਮੁੜ ਉਸਾਰੀ ਸੰਬੰਧੀ ਧਿਆਨ ਦਿਵਾਉਣ ਹਿਤ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਚਿੱਠੀ ਲਿਖੀ ਹੈ। ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਲਿਖੀ ਚਿੱਠੀ ਵਿੱਚ ਜੀਕੇ ਨੇ ਪ੍ਰਬੰਧਕੀ ਲਾਪਰਵਾਹੀ ਕਰਕੇ ਕਾਲਜ ਦੀ ਖ਼ੁਦਮੁਖ਼ਤਿਆਰੀ ਨੂੰ ਢਾਹ ਲਗਣ ਦਾ ਹਵਾਲਾ ਦਿੱਤਾ ਹੈ। ਇਸ ਸੰਬੰਧੀ ਆਪਣੇ ਫੇਸਬੁੱਕ ਪੇਜ ਉਤੇ ਲਾਈਵ ਹੋਏ ਜੀਕੇ ਨੇ ਗਵਰਨਿੰਗ ਬਾਡੀ ਦੀ ਮੁੜ ਉਸਾਰੀ ਦੀ ਮੰਗ ਕੀਤੀ ਹੈ।…

Read More

ਨਵੀਂ ਦਿੱਲੀ, 5 ਫਰਵਰੀ- ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਲੋਕ ਸਭਾ ’ਚ ਨਸ਼ੇ ਦੇ ਮੁੱਦੇ ਸਮੇਤ ਹੋਰ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜੇਕਰ ਅੱਜ ਮੈਂ ਇਕੱਲੇ ਆਪਣੇ ਸੂਬੇ ਦੀ ਗੱਲ ਕਰਾਂ ਤਾਂ ਪਾਕਿਸਤਾਨ ਤੋਂ ਡਰੋਨ ਦੇ ਰਾਹੀਂ ਰੋਜ਼ ਨਸ਼ਾ ਸਾਡੇ ਸ਼ਹਿਰ ’ਚ ਆ ਰਿਹਾ ਹੈ। ਪੰਜਾਬ ਦੇ ਹਰ ਕੋਨੇ ’ਚ ਹਰ ਪਿੰਡਾਂ ’ਚ ਕਈ ਥਾਂ ਨਸ਼ਾ ਵਿਕ ਰਿਹਾ ਹੈ। ਹਰ ਘਰ ਦਾ ਨੌਜਵਾਨ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮਰ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਆਮਦਨ ਨੂੰ ਦੁਗਣਾ ਕੀਤਾ ਜਾਵੇਗਾ ਪਰ ਕੁਝ ਨਹੀਂ ਹੋਇਆ। ਪੰਜਾਬ…

Read More