Subscribe to Updates
Get the latest creative news from FooBar about art, design and business.
Author: admin
ਲੁਧਿਆਣਾ, 2 ਫਰਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਵਿੱਚ ਅੱਜ ਆਈਸੀਏਆਰ ਵੱਲੋਂ ਸਪਾਂਸਰਡ 21-ਦਿਨਾ ਵਿੰਟਰ ਸਕੂਲ “ਫਲੋਰੀਕਲਚਰ ਵਿੱਚ ਵਿਹਾਰਕ ਰਾਹਾਂ ਰਾਹੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਪਹੁੰਚ” ਵਿਸ਼ੇ ‘ਤੇ ਸ਼ੁਰੂ ਕੀਤਾ ਗਿਆ। ਕੋਰਸ ਡਾਇਰੈਕਟਰ ਡਾ: ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਕੂਲ ਦੇ ਉਦਘਾਟਨੀ ਸਮਾਗਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਭਾਗੀਦਾਰਾਂ, ਕਾਲਜ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ ਦੇ ਵਿਭਾਗਾਂ ਦੇ ਮੁਖੀ ਅਤੇ ਫਲੋਰੀਕਲਚਰ ਵਿਭਾਗ, ਪੀਏਯੂ ਦੇ ਫੈਕਲਟੀ ਨੇ ਸ਼ਿਰਕਤ ਕੀਤੀ। ਅਤੇ ਵਿਭਾਗ ਦੇ ਮੁਖੀ. ਮੁੱਖ ਮਹਿਮਾਨ ਡਾ: ਮਾਨਵ ਇੰਦਰਾ ਸਿੰਘ ਗਿੱਲ, ਡੀਨ, ਪੋਸਟ ਗ੍ਰੈਜੂਏਟ ਸਟੱਡੀਜ਼, ਨੇ ਸਿਖਿਆਰਥੀਆਂ ਨੂੰ ਇਸ ਵਿੰਟਰ ਸਕੂਲ ਤੋਂ ਫਲੋਰੀਕਲਚਰ ਦੇ…
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸ਼ੁੱਕਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਈਡੀ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਨਵਾਂ ਅਤੇ ਪੰਜਵਾਂ ਸੰਮਨ ਜਾਰੀ ਕੀਤਾ। ਇਸ ਤੋਂ ਪਹਿਲਾਂ, ਉਹ ਪਿਛਲੇ ਚਾਰ ਮਹੀਨਿਆਂ ਵਿੱਚ ਸੰਘੀ ਏਜੰਸੀ ਦੁਆਰਾ ਚਾਰ ਸੰਮਨਾਂ ‘ਚ ਪੇਸ਼ ਨਹੀਂ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ ਇਸ ਬਾਰੇ ‘ਆਪ’ ਨੇ ਚੁੱਪੀ ਧਾਰੀ ਹੋਈ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਵਾਰ ਵੀ ਸੰਮਨ…
ਨਵੀਂ ਦਿੱਲੀ: ਕੇਜਰੀਵਾਲ ਵੱਲੋਂ ਈਡੀ ਅੱਗੇ ਪੰਜਵੀ ਵਾਰ ਪੇਸ਼ ਨਾਂ ਹੋਣ ‘ਤੇ ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਵੱਡਾ ਦਾਅਵਾ ਕੀਤਾ ਹੈ। ਸਿਰਸਾ ਨੇ ਕਿਹਾ ਕਿ ਕੇਜਰੀਵਾਲ ਨੂੰ ਪਤਾ ਹੈ ਕਿ ਸ਼ਰਾਬ ਘੁਟਾਲੇ ਵਿੱਚ ਉਨ੍ਹਾਂ ਦੇ ਖਿਲਾਫ ਇੰਨੇ ਮਜ਼ਬੂਤ ਸਬੂਤ ਹਨ ਕਿ ਉਹ ਜ਼ਰੂਰ ਜੇਲ੍ਹ ਜਾਣਗੇ। ‘ਆਪ’ ਦੇ ਇੱਕ ਸੀਨੀਅਰ ਨੇਤਾ ਨੇ ਮੈਨੂੰ ਦੱਸਿਆ ਹੈ ਕਿ ਕੇਜਰੀਵਾਲ ਪਹਿਲਾਂ ਆਪਣੀ ਪਤਨੀ ਨੂੰ ਮੁੱਖ ਮੰਤਰੀ ਬਣਾਉਣਗੇ ਅਤੇ ਫਿਰ ED ਕੋਲ ਜਾਣਗੇ!! ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿਣ ਵਾਲੇ ਕੇਜਰੀਵਾਲ ਜੀ ਸੱਤਾ ਦੇ ਮੋਹ ਕਾਰਨ ਕਿਸੇ ਵੀ ਪੱਧਰ ਤੱਕ ਝੁਕ ਸਕਦੇ ਹਨ। https://twitter.com/mssirsa/status/1753279361929916606?ref_src=twsrc%5Etfw%7Ctwcamp%5Etweetembed%7Ctwterm%5E1753279361929916606%7Ctwgr%5Ecc1421bd44dc9ecda2302a4954e250755b120d30%7Ctwcon%5Es1_c10&ref_url=https%3A%2F%2Fglobalpunjabtv.com%2Fsirsa-slams-kejriwal-for-not-appearing-before-ed%2F ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ…
China News: ਜੋੜਾ ਇਨ੍ਹਾਂ ਦੋਹਾਂ ਬੱਚਿਆਂ ਤੋਂ ਛੁਟਕਾਰਾ ਪਾ ਕੇ ਨਵਾਂ ਪਰਿਵਾਰ ਕਰਨਾ ਚਾਹੁੰਦਾ ਸੀ ਸ਼ੁਰੂ Father threw 2 innocent children from 15th floor China News in punjabi: ਚੀਨ ਵਿਚ ਇਕ ਪ੍ਰੇਮੀ ਜੋੜੇ ਨੂੰ ਆਪਣੇ ਦੋ ਬੱਚਿਆਂ ਨੂੰ ਉਨ੍ਹਾਂ ਦੇ ਅਪਾਰਟਮੈਂਟ ਬਿਲਡਿੰਗ ਦੀ ਖਿੜਕੀ ਤੋਂ ਬਾਹਰ ਸੁੱਟਣ ਲਈ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਜੋੜਾ ਇਨ੍ਹਾਂ ਦੋਹਾਂ ਬੱਚਿਆਂ ਤੋਂ ਛੁਟਕਾਰਾ ਪਾ ਕੇ ਨਵਾਂ ਪਰਿਵਾਰ ਸ਼ੁਰੂ ਕਰਨਾ ਚਾਹੁੰਦਾ ਸੀ। ਇਸ ਖੌਫਨਾਕ ਘਟਨਾ ਤੋਂ ਬਾਅਦ ਚੀਨ ਦੇ ਲੋਕ ਗੁੱਸੇ ਵਿਚ ਆ ਗਏ ਸਨ। ਬਾਅਦ ‘ਚ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਦੋਸ਼ੀ ਝਾਂਗ ਬੋ ਅਤੇ ਉਸ ਦੀ ਪ੍ਰੇਮਿਕਾ ਯੇ ਚੇਂਗਚੇਨ…
ਮਾਨਸਾ, 2 ਫਰਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਅੱਜ ਰਿਲੀਜ਼ ਕੀਤਾ ਗਿਆ ਹੈ। ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ 29 ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਛੇਵਾਂ ਗੀਤ ਹੈ। ਗੀਤ ਨੂੰ ਰਿਲੀਜ਼ ਹੋਣ ਦੇ ਇਕ ਘੰਟੇ ਬਾਅਦ ਹੀ 9.73 ਲੱਖ ਤੋਂ ਵੱਧ ਲੋਕਾਂ ਨੇ ਇਸ ਨੂੰ ਦੇਖਿਆ। ਇਸ ਦੇ ਨਾਲ ਹੀ ਲਗਪਗ 4.63 ਲੱਖ ਲੋਕਾਂ ਨੇ ਇਸ ਨੂੰ ਪਸੰਦ ਵੀ ਕੀਤਾ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਟਿੱਪਣੀਆਂ ਕੀਤੀਆਂ ਹਨ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਇਸ ਗੀਤ ਰਿਲੀਜ਼ ਕੀਤਾ…
ਨਵੀਂ ਦਿੱਲੀ, 2 ਫਰਵਰੀ ਵਨ97 ਕਮਿਊਨੀਕੇਸ਼ਨ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਜੈ ਸ਼ੇਖਰ ਸ਼ਰਮਾ ਨੇ ਅੱਜ ਕਿਹਾ ਕਿ ਡਿਜੀਟਲ ਭੁਗਤਾਨ ਅਤੇ ਸੇਵਾਵਾਂ ਐਪ ਪੇਟੀਐੱਮ ਕੰਮ ਕਰ ਰਹੀ ਹੈ ਅਤੇ 29 ਫਰਵਰੀ ਤੋਂ ਬਾਅਦ ਵੀ ਇਹ ਆਮ ਵਾਂਗ ਕੰਮ ਕਰਦੀ ਰਹੇਗੀ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ ਕਿ ਕੰਪਨੀ ਪੂਰੀ ਪਾਲਣਾ ਨਾਲ ਦੇਸ਼ ਦੀ ਸੇਵਾ ਕਰਨ ਲਈ ਵਚਨਬੱਧ ਹੈ।
ਦੇਹਰਾਦੂਨ, 2 ਫਰਵਰੀ ਉੱਤਰਾਖੰਡ ਸਰਕਾਰ ਵੱਲੋਂ ਸਾਂਝਾ ਸਿਵਲ ਕੋਡ (ਯੂਸੀਸੀ) ਦਾ ਖਰੜਾ ਤਿਆਰ ਕਰਨ ਲਈ ਕਾਇਮ ਕਮੇਟੀ ਨੇ ਅੱਜ ਇਥੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਖਰੜੇ ਦੇ ਦਸਤਾਵੇਜ਼ ਸੌਂਪੇ। ਇੱਥੇ ਸਮਾਗਮ ਵਿੱਚ ਪੰਜ ਮੈਂਬਰੀ ਕਮੇਟੀ ਦੀ ਚੇਅਰਪਰਸਨ ਅਤੇ ਸੁਪਰੀਮ ਕੋਰਟ ਦੀ ਸਾਬਕਾ ਜੱਜ ਰੰਜਨਾ ਪ੍ਰਕਾਸ਼ ਦੇਸਾਈ ਨੇ ਮੁੱਖ ਮੰਤਰੀ ਧਾਮੀ ਨੂੰ ਯੂਸੀਸੀ ਦਾ ਖਰੜਾ ਸੌਂਪਿਆ। ਇਸ ਦੌਰਾਨ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਯੂਸੀਸੀ ਰਾਜ ਵਿੱਚ ਸਾਰੇ ਨਾਗਰਿਕਾਂ ਲਈ ਇੱਕਸਾਰ ਵਿਆਹ, ਤਲਾਕ, ਜ਼ਮੀਨ, ਜਾਇਦਾਦ ਅਤੇ ਵਿਰਾਸਤ ਕਾਨੂੰਨਾਂ ਲਈ ਸਾਂਝਾ ਕਾਨੂੰਨੀ ਢਾਂਚਾ ਪ੍ਰਦਾਨ ਕਰੇਗਾ, ਚਾਹੇ ਉਨ੍ਹਾਂ ਦਾ ਧਰਮ ਕੋਈ ਵੀ ਹੋਵੇ। ਜੇ ਇਸ ਨੂੰ ਲਾਗੂ ਕੀਤਾ ਜਾਂਦਾ ਹੈ, ਤਾਂ…
Punjab News: ਕੋਈ ਆਗੂ ਇਸ ਮੁੱਦੇ ’ਤੇ ਕਰਦਾ ਸਿਆਸੀ ਦਖ਼ਲਅੰਦਾਜ਼ੀ ਤਾਂ ਤੁਰੰਤ ਕਰੋ ਸੂਚਿਤ-CM ਮਾਨ CM Bhagwant Mann gave open leave to Deputy Commissioners to stop illegal mining News in punjabi : ਪੰਜਾਬ ‘ਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਅਜਿਹੇ ‘ਚ ਸੂਬੇ ਦੇ ਸੀਐੱਮ ਭਗਵੰਤ ਮਾਨ ਵੀ ਸਖਤ ਮੂਡ ‘ਚ ਆ ਗਏ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਗੈਰ-ਕਾਨੂੰਨੀ ਮਾਈਨਿੰਗ ‘ਤੇ ਸ਼ਿਕੰਜਾ ਕੱਸਣ ਲਈ ਖੁੱਲ੍ਹੀ ਛੁੱਟੀ ਦੇ ਦਿਤੀ ਹੈ। ਉਨ੍ਹਾਂ ਡੀਸੀ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕਿਸੇ…
ਵੋਲਵੋ ਬੱਸ ਵਿਚ ਕੁੱਲ 51 ਯਾਤਰੀ ਸਵਾਰ ਸਨ, ਇਕ-ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। Himachal Pradesh Accident: ਹਿਮਾਚਲ ਪ੍ਰਦੇਸ਼ ਦੇ ਮੰਡੀ ਸੁੰਦਰਨਗਰ ਵਿਚ ਅੱਜ ਸਵੇਰੇ ਇਕ ਵੋਲਵੋ ਬੱਸ ਅਤੇ ਇਕ ਕੈਂਟਰ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਕਾਰਨ ਬੱਸ ਡਰਾਈਵਰ ਦੀ ਮੌਤ ਹੋ ਗਈ। ਵੋਲਵੋ ਬੱਸ ਵਿਚ ਕੁੱਲ 51 ਯਾਤਰੀ ਸਵਾਰ ਸਨ, ਇਕ-ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਹਾਦਸਾ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਸੁੰਦਰਨਗਰ ਦੇ ਸਲਾਪੜ ਇਲਾਕੇ ‘ਚ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਬੱਸ ਨੰਬਰ DD01B9299 ਦਿੱਲੀ ਤੋਂ ਸੈਲਾਨੀਆਂ ਨੂੰ ਲੈ ਕੇ ਮਨਾਲੀ ਆ ਰਹੀ ਸੀ। ਸੁੰਦਰਨਗਰ ਦੇ ਜਾਡੋਲ ਨੇੜੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਅੱਗੇ ਜਾ ਰਹੇ…
ਪੁਲੀਸ ਨੇ ਦੱਸਿਆ ਕਿ 29 ਸਾਲਾ ਇੰਡੋ-ਕੈਨੇਡੀਅਨ ਡਰਾਈਵਰ ਨੂੰ ਸਰਹੱਦੀ ਅਧਿਕਾਰੀਆਂ ਨੇ ਉਸ ਦੇ ਵਪਾਰਕ ਟਰੱਕ ਦੇ ਅੰਦਰੋਂ ਵੱਡੇ ਸੂਟਕੇਸਾਂ ਵਿੱਚੋਂ 406.2 ਕਿਲੋਗ੍ਰਾਮ ਮੈਥਾਮਫੇਟਾਮਾਈਨ ਮਿਲਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਵਿਨੀਪੈਗ ਤੋਂ ਕੋਮਲਪ੍ਰੀਤ ਸਿੱਧੂ ਨੂੰ ਮੈਨੀਟੋਬਾ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐਮਪੀ) ਨੇ 14 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਅੱਜ ਅਦਾਲਤ ਵਿੱਚ ਪੇਸ਼ ਕਰਨ ਦੀ ਉਮੀਦ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਦੇ ਕੇਨ ਮੈਕਗ੍ਰੇਗਰ ਨੇ ਵਿਨੀਪੈਗ ਵਿੱਚ ਕਿਹਾ ਕਿ ਟਰੱਕ, ਜੋ ਵਿਨੀਪੈਗ ਜਾ ਰਿਹਾ ਸੀ, ਦੀ ਤਲਾਸ਼ੀ ਲਈ ਗਈ। ਟਰੱਕ ਵਿੱਚ ਸੂਟਕੇਸਾਂ ਦੇ ਅੰਦਰੋਂ ਨਸ਼ੀਲੇ ਪਦਾਰਥ ਮਿਲੇ। ਜ਼ਬਤ ਕੀਤੇ ਗਏ ਸ਼ੱਕੀ ਨਸ਼ੀਲੇ ਪਦਾਰਥਾਂ ਦੀ ਕੀਮਤ 5 ਕਰੋੜ ਕੈਨੇਡੀਅਨ…
