ਢਾਕਾ: 10 ਅਗਸਤ 2024 ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਬਣਨ ਤੋਂ ਬਾਅਦ ਵੀ ਵਿਰੋਧ ਪ੍ਰਦਰਸ਼ਨਾਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪ੍ਰਦਰਸ਼ਨਕਾਰੀ ਚੀਫ਼ ਜਸਟਿਸ ਓਬੈਦੁਲ ਹਸਨ ਸਮੇਤ ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਹੈ ਅਤੇ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀਆਂ, ਜਿਨ੍ਹਾਂ ‘ਚ ਜ਼ਿਆਦਾਤਰ ਵਿਦਿਆਰਥੀ ਹਨ, ਨੇ ਬੰਗਲਾਦੇਸ਼ ਦੀ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਹੈ ਅਤੇ ਚੀਫ ਜਸਟਿਸ ਦੇ ਤੁਰੰਤ ਅਸਤੀਫੇ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੂੰ ਅਸਤੀਫਾ ਦੇਣ ਲਈ ਇਕ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਦਰਅਸਲ ਅੱਜ ਚੀਫ਼ ਜਸਟਿਸ ਨੇ ਫੁੱਲ ਕੋਰਟ ਦੀ ਮੀਟਿੰਗ ਬੁਲਾਈ ਸੀ। ਚੀਫ਼ ਜਸਟਿਸ ਨੇ ਇਹ ਮੀਟਿੰਗ ਨਵੀਂ ਅੰਤਰਿਮ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਬੁਲਾਈ ਸੀ। ਵਿਦਿਆਰਥੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਦਾਲਤ ਦੇ ਜੱਜ ਇੱਕ ਸਾਜ਼ਿਸ਼ ਦਾ ਹਿੱਸਾ ਹਨ।
Subscribe to Updates
Get the latest creative news from FooBar about art, design and business.

