ਪੰਜਾਬ : ਗੈਂਗਸਟਰ ਲਾਰੈਂਸ ਬਿਸ਼ਨੋਈ (gangster Lawrence Bishnoi) ਦੀ ਜੇਲ ਇੰਟਰਵਿਊ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਸਆਈਟੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਲਾਰੇਂਸ ਦੀ ਇੰਟਰਵਿਊ ਕਿਸ ਜੇਲ੍ਹ ਵਿੱਚ ਹੋਈ ਸੀ। ਇਸ ਸਬੰਧੀ ਐਸਆਈਟੀ ਰਾਜਸਥਾਨ ਜਾਣ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਗੈਂਗਸਟਰ ਪਹਿਲਾਂ ਉੱਥੇ ਦੀ ਜੇਲ੍ਹ ਵਿੱਚ ਸੀ। ਇਸ ਕਾਰਨ ਰਾਜਸਥਾਨ ਦੇ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਤੈਅ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ 2023 ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜੇਲ ‘ਚੋਂ ਇੰਟਰਵਿਊ ਪ੍ਰਸਾਰਿਤ ਹੋਇਆ ਸੀ ਅਤੇ ਇਸ ਨੂੰ ਲੈ ਕੇ ਪੰਜਾਬ ਪੁਲਿਸ ‘ਤੇ ਸਵਾਲ ਉਠਾਏ ਜਾ ਰਹੇ ਸਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ । ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉੱਚ ਸੁਰੱਖਿਆ ਵਾਲੀ ਬਠਿੰਡਾ ਜੇਲ੍ਹ ਵਿੱਚ ਕੈਦੀਆਂ ਨੂੰ ਪੂਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਇਹ ਇੰਟਰਵਿਊ ਉਸ ਜੇਲ੍ਹ ਵਿੱਚ ਕਰਵਾਉਣੀ ਸੰਭਵ ਨਹੀਂ ਹੈ। ਬਠਿੰਡਾ ਜੇਲ੍ਹ ਵਿੱਚ ਆਉਣ ਤੋਂ ਪਹਿਲਾਂ ਲਾਰੈਂਸ ਰਾਜਸਥਾਨ ਵਿੱਚ ਸੀ, ਇਸ ਲਈ ਉੱਥੇ ਹੀ ਜਾਂਚ ਕੀਤੀ ਜਾਵੇਗੀ।