ਅਗਸਤ 10, 2024: ਬ੍ਰਾਜ਼ੀਲ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ, ਜਿਸ ਵਿੱਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ। ਇਹ ਟਰਬੋਪ੍ਰੌਪ ਜਹਾਜ਼ ਸੀ, ਜੋ ਸ਼ੁੱਕਰਵਾਰ ਨੂੰ ਬ੍ਰਾਜ਼ੀਲ ਦੇ ਸਾਓ ਪਾਓਲੋ ਨੇੜੇ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ, ਹਾਦਸੇ ਵਾਲੀ ਥਾਂ ਦੇ ਨੇੜੇ ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਹਾਦਸੇ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਹਾਦਸੇ ਦੀ ਤੀਬਰਤਾ ਦਿਖਾਈ ਦੇ ਰਹੀ ਹੈ। ਜਹਾਜ਼ ਅਸਮਾਨ ‘ਚ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਚੱਕਰਾਂ ‘ਚ ਘੁੰਮਣ ਲੱਗਾ ਅਤੇ ਇਸ ਸਥਿਤੀ ‘ਚ ਜਹਾਜ਼ ਜ਼ਮੀਨ ‘ਤੇ ਡਿੱਗ ਗਿਆ।
Subscribe to Updates
Get the latest creative news from FooBar about art, design and business.

