ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾਕਿ ਰਾਸ਼ਟਰੀ ਖੇਡ ਹੋਣ ਦੇ ਬਾਵਜੂਦ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਦੇਸ਼ ਅਤੇ ਸੂਬੇ ਵਿਚ ਇਸ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ‘ਚ ਖਿਡਾਰੀਆਂ ਨੂੰ ਸਨਮਾਨਿਤ ਕਰ ਕੇ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ 11 ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ, ਜਿਨ੍ਹਾਂ ‘ਚ ਮੋਗਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਹਰਮਨਪ੍ਰੀਤ ਕੌਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਮਨਦੀਪ ਸਿੰਘ ਤੇ ਵਰੁਣ ਕੁਮਾਰ, ਅਟਾਰੀ ਵਾਸੀ ਸ਼ਮਸ਼ੇਰ ਸਿੰਘ, ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਤੇ ਤੇਜਿੰਦਰ ਪਾਲ ਸਿੰਘ ਤੂਰ ਨੂੰ (ਡੀ. ਐੱਸ. ਪੀ.) ਨਿਯੁਕਤੀ ਕੀਤਾ । ਜਦਕਿ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਵਿੱਚ ਸੇਵਾਵਾਂ ਨਿਭਾਉਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਹੋਣ ਦੇ ਬਾਵਜੂਦ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਦੇਸ਼ ਅਤੇ ਸੂਬੇ ਵਿਚ ਇਸ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰ ਦਿੱਤੀ ਹੈ।