Dismissed AIG Rajjit singh news property attach News in punjabi : ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਰਾਜਜੀਤ ਸਿੰਘ ‘ਤੇ ਸ਼ਿਕੰਜਾ ਕੱਸਿਆ ਹੈ, ਜੋ ਕਿ ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਇੱਕ ਕੇਸ ਵਿੱਚ ਅਕਤੂਬਰ 2023 ਤੋਂ ਭਗੌੜਾ ਹੈ। ਐਸਟੀਐਫ ਨੇ ਉਸ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ।
ਐਸਟੀਐਫ ਨੇ ਉਸ ਦੀਆਂ 9 ਜਾਇਦਾਦਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚ ਉਸ ਦਾ ਮੁਹਾਲੀ ਸਥਿਤ ਘਰ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜਾਇਦਾਦਾਂ ਸ਼ਾਮਲ ਹਨ। ਇਸ ਕੰਮ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਐਸਟੀਐਫ ਪਹਿਲਾਂ ਹੀ ਸਾਰੀਆਂ ਰਸਮਾਂ ਪੂਰੀਆਂ ਕਰ ਰਹੀ ਹੈ। ਐਸਟੀਐਫ ਵੱਲੋਂ ਇਹ ਕਾਰਵਾਈ ਐਨਡੀਪੀਐਸ ਐਕਟ ਦੀ ਧਾਰਾ 64 ਤਹਿਤ ਕੀਤੀ ਜਾ ਰਹੀ ਹੈ।
ਐਸਟੀਐਫ ਮੁਤਾਬਕ ਬਰਖ਼ਾਸਤ ਏਆਈਜੀ ਦੀ ਜਾਇਦਾਦ ਜੋ ਕੁਰਕ ਕੀਤੀ ਜਾਵੇਗੀ, ਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਹਾਲਾਂਕਿ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਕੇਂਦਰੀ ਵਿੱਤ ਮੰਤਰਾਲੇ ਰਾਹੀਂ ਹੁੰਦੀ ਹੈ। ਅਜਿਹੇ ‘ਚ STF ਨੇ ਮਾਮਲਾ ਬਣਾ ਕੇ ਉੱਥੇ ਭੇਜਿਆ ਸੀ। ਇਸ ਦੇ ਨਾਲ ਹੀ ਮੰਤਰਾਲੇ ਨੇ ਇਸ ਸਬੰਧ ਵਿਚ 31 ਜਨਵਰੀ ਨੂੰ ਏਆਈਜੀ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਹੈ। 9 ਫਰਵਰੀ ਨੂੰ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਬੁਲਾਇਆ ਗਿਆ ਹੈ। ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵੀ ਨਾਲ ਲਿਆਉਣ ਦੇ ਹੁਕਮ ਦਿੱਤੇ ਗਏ ਹਨ।