ਅੱਤ ਦੀ ਗਰਮੀ ਕਾਰਨ ਹਾਲਾਤ ਇੰਨੇ ਖਰਾਬ ਹਨ ਕਿ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕਸ਼ਮੀਰ ਸਕੂਲ ਵਿਭਾਗ ਨੇ ਅੱਤ ਦੀ ਗਰਮੀ ਕਾਰਨ 28 ਤੋਂ 30 ਜੁਲਾਈ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਸ਼੍ਰੀਨਗਰ ਸ਼ਹਿਰ ‘ਚ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 9 ਜੁਲਾਈ 1999 ਤੋਂ ਬਾਅਦ ਇਹ ਸਭ ਤੋਂ ਗਰਮ ਜੁਲਾਈ ਦਾ ਦਿਨ ਸੀ, ਜਦੋਂ ਪਾਰਾ 37 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ।
ਸ੍ਰੀਨਗਰ ਵਿਚ ਜੁਲਾਈ ਦਾ ਸਭ ਤੋਂ ਗਰਮ ਦਿਨ 10 ਜੁਲਾਈ 1946 ਨੂੰ ਦਰਜ ਕੀਤਾ ਗਿਆ ਸੀ, ਜਦੋਂ ਪਾਰਾ 38.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਦੱਖਣੀ ਕਸ਼ਮੀਰ ਦੇ ਕਾਜ਼ੀਗੁੰਡ ਅਤੇ ਕੋਕਰਨਾਗ ਕਸਬਿਆਂ ਵਿੱਚ ਵੀ ਐਤਵਾਰ ਨੂੰ ਜੁਲਾਈ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ। ਕਾਜ਼ੀਗੁੰਡ ਦਾ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ.