Share Facebook Twitter LinkedIn Pinterest Email Copy Link ਨਵੀਂ ਦਿੱਲੀ: 05 ਸਤੰਬਰ, 2024 ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਰਾਤ ਨੂੰ ਹੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ 67 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਸਾਹਮਣੇ ਆਏ ਨੂੰ 24 ਘੰਟੇ ਵੀ ਨਹੀਂ ਹੋਏ ਹਨ ਕਿ ਭਾਜਪਾ ਅੰਦਰ ਇਸ ਦੇ ਵਿਰੋਧ ਦੀਆਂ ਆਵਾਜ਼ਾਂ ਉੱਠਣ ਲੱਗ ਪਈਆਂ ਹਨ। ਹਾਲਾਂਕਿ ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਕਈ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਹੈ। ਇਸ ਦੇ ਬਾਵਜੂਦ ਟਿਕਟਾਂ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਈ ਆਗੂਆਂ ਤੇ ਅਧਿਕਾਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇਸ ਸੂਚੀ ਵਿੱਚ ਭਾਜਪਾ ਦੇ ਤਿੰਨ ਵੱਡੇ ਨੇਤਾ ਵੀ ਸ਼ਾਮਲ ਹਨ, ਜਿਨ੍ਹਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਵਾਲਿਆਂ ਵਿਚ ਪਹਿਲਾ ਨਾਂ ਕਰਨ ਦੇਵ ਕੰਬੋਜ ਦਾ ਹੈ। ਕੰਬੋਜ ਇਸ ਸਮੇਂ ਹਰਿਆਣਾ ਵਿੱਚ ਭਾਜਪਾ ਦੇ ਓਬੀਸੀ ਮੋਰਚੇ ਦੇ ਸੂਬਾ ਪ੍ਰਧਾਨ ਸਨ। ਇੰਦਰੀ ਤੋਂ ਟਿਕਟ ਨਾ ਮਿਲਣ ‘ਤੇ ਉਨ੍ਹਾਂ ਨੇ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇਣ ਵਾਲਿਆਂ ਵਿੱਚ ਰਣਜੀਤ ਸਿੰਘ ਚੌਟਾਲਾ ਅਤੇ ਕਵਿਤਾ ਜੈਨ ਵਰਗੇ ਨਾਂ ਵੀ ਸ਼ਾਮਲ ਹਨ। Post Views: 63