ਪੰਜਾਬ ਆਮ ਆਦਮੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਮਾਨਦਾਰੀ ਤੇ ਸੱਚਾਈ ਅੱਗੇ ਦਮ ਤੋੜ ਗਈ ਭਾਜਪਾ ਨੇ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ। ਫ਼ਰਜ਼ੀ ਸ਼ਰਾਬ ਘੁਟਾਲਾ ਮਾਮਲੇ ‘ਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਦਿੱਤੀ ਕਲੀਨ ਚਿੱਟ, ਝੂਠਾ ਕੇਸ ਬਣਾਉਣ ‘ਤੇ CBI ਨੂੰ ਫਟਕਾਰ ਲਗਾਈ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਉੱਪ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ। ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ। ਅਦਾਲਤ ਦੇ ਇਸ ਫੈਸਲੇ ਦਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਰਵਾਂ ਸੁਆਗਤ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਅਮਨ ਅਰੋੜਾ ਤੇ ਹਰਪਾਲ ਸਿੰਘ ਵਰਗੇ ਹੋਰ ਵੱਡੇ ਆਗੂਆਂ ਨੇ ਇਸ ਫੈਸਲੇ ਦਾ ਸੁਆਗਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ।
ਪੰਜਾਬ ਆਮ ਆਦਮੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਮਾਨਦਾਰੀ ਤੇ ਸੱਚਾਈ ਅੱਗੇ ਦਮ ਤੋੜ ਗਈ ਭਾਜਪਾ ਨੇ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ। ਫ਼ਰਜ਼ੀ ਸ਼ਰਾਬ ਘੁਟਾਲਾ ਮਾਮਲੇ ‘ਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਦਿੱਤੀ ਕਲੀਨ ਚਿੱਟ, ਝੂਠਾ ਕੇਸ ਬਣਾਉਣ ‘ਤੇ CBI ਨੂੰ ਫਟਕਾਰ ਲਗਾਈ ਹੈ।
ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ: ਸੀਐਮ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਦਾਲਤ ਵੱਲੋਂ ਦਿੱਤੀ ਗਈ ਕਲੀਨ ਚਿੱਟ ‘ਤੇ ਕਿਹਾ- ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੀ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਦੇ ਇਸ ਫ਼ੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ। ਇਨਕਲਾਬ ਜ਼ਿੰਦਾਬਾਦ।