ਸੰਗਰੂਰ,9 ਜਨਵਰੀ ! ਲਾਇਨ ਕਲੱਬ ਸੰਗਰੂਰ ਗਰੇਟਰ ਵੱਲੋਂ ਦਿਨੋ ਦਿਨ ਵੱਧ ਰਹੀ ਠੰਡ ਨੂੰ ਦੇਖਦੇ ਹੋਏ ਧੂਰੀ ਵਿਖੇ ਸਲੱਮ ਏਰੀਏ ਦੇ ਬੱਚਿਆਂ ਨੂੰ ਗਰਮ ਸਵੈਟਰ,ਜਰਸੀਆ ਤੇ ਟੋਪੀਆਂ ਵੰਡੀਆਂ ਗਈਆਂ। ਸਮਾਜ ਸੇਵਕ ‘ਜੱਸੀ ਪੇਧਨੀ ਦੀ ਅਗਵਾਈ ਹੇਠ ਚਲਾਏ ਜਾ ਰਹੇ ਮੀਮਸਾ ਰੋਡ ਸੂਏ ਉੱਪਰ ਸਲੱਮ ਏਰੀਏ ਦੇ ਬੱਚਿਆਂ ਨੂੰ ਸਕੂਲ ਵਿਚ ਇਕੱਠੇ ਕਰਕੇ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਲੱਬ ਦੇ ਸਕੱਤਰ ਸੁਖਮਿੰਦਰ ਸਿੰਘ ਭੱਠਲ ਨੇ ਕਲੱਬ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦੇ ਕੇ ਕੀਤੀ।ਲਾਇਨ ਮੈਂਬਰ ਰਾਜ ਕੁਮਾਰ ਗੋਇਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਅੱਗੇ ਪੜਨ ਲਈ ਉਤਸਾਹਿਤ ਕੀਤਾ। ਇਸ ਮੌਕੇ ਤੇ ਸਾਰੇ ਹੀ 115 ਦੇ ਕਰੀਬ ਬੱਚਿਆਂ ਨੂੰ ਗਰਮ ਸਵੈਟਰ,ਜਰਸੀਆ ਤੇ ਟੋਪੀਆਂ ਵੰਡੀਆਂ ਗਈਆਂ। ਪ੍ਰੋਗਰਾਮ ਦੇ ਅਖੀਰ ਵਿੱਚ ਸਮਾਜ ਸੇਵੀ ਜੱਸੀ ਪੇਧਨੀ ਵੱਲੋਂ ਲਾਇਨ ਕਲੱਬ ਸੰਗਰੂਰ ਗ੍ਰੇਟਰ ਦਾ ਗਰੀਬ ਬੱਚਿਆਂ ਲਈ ਇਹ ਸਹਾਇਤਾ ਕਰਨ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਲਾਇਨ ਕਲੱਬ ਦੇ ਮੈਂਬਰ ਜਸਪਾਲ ਸਿੰਘ, ਨਿਰੰਜਨ ਦਾਸ ਸਿੰਗਲਾ, ਅਸ਼ੋਕ ਗੋਇਲ, ਪ੍ਰਤਾਪ ਸਿੰਘ ਧਾਲੀਵਾਲ, ਕੇਵਲ ਕ੍ਰਿਸ਼ਨ ਗਰਗ, ਲਾਇਨੇਡ ਰੀਨਾ ਗੋਇਲ ਅਤੇ ਰਮਾ ਗੋਇਲ ਹਾਜ਼ਰ ਸਨ। ਇਸ ਪ੍ਰੋਜੈਕਟ ਦੇ ਚੇਅਰਮੈਨ ਲਾਇਨ ਸ਼ਿਵ ਕੁਮਾਰ ਜਿੰਦਲ ਮੌਜੂਦ ਸਨ।