ਦਿੱਲੀ: 30 ਜੁਲਾਈ, 2024 ਹਾਵੜਾ-ਸੀਐਸਐਮਟੀ ਐਕਸਪ੍ਰੈਸ, ਚੱਕਰਧਰਪੁਰ ਡਿਵੀਜ਼ਨ ਦੇ ਰਾਜਖਰਸਵਾਨ ਵੈਸਟ ਆਊਟਰ ਅਤੇ ਬਾਰਾਬੰਬੂ ਦੇ ਵਿਚਕਾਰ ਰੇਲਗੱਡੀ ਪਟੜੀ ਤੋਂ ਉਤਰ ਗਈ, ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ, ਇਹ ਜਾਣਕਾਰੀ ਰੇਲਵੇ ਨੇ ਦਿੱਤੀ ਹੈ। ਰੇਲਵੇ ਨੇ ਹਾਦਸੇ ਵਾਲੀ ਥਾਂ ਤੋਂ ਯਾਤਰੀਆਂ ਨੂੰ ਲਿਜਾਣ ਲਈ ਵਿਸ਼ੇਸ਼ ਕੋਚਿੰਗ ਰੇਕ ਅਤੇ ਬੱਸਾਂ ਦਾ ਪ੍ਰਬੰਧ ਕੀਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸੀ.ਕੇ.ਪੀ ਸਮੇਤ ਸਟਾਫ਼ ਅਤੇ ਏ.ਡੀ.ਆਰ.ਐਮ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪੀੜਤਾਂ ਨੂੰ ਹਸਪਤਾਲ ਦਾਖਲ ਕਰਵਾਇਆ।