ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੁਨੀਆਂ ਭਰ ‘ਚ ਵਸਦੇ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨਾਂ੍ਹ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬ
ਬਟਾਲਾ ! ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੁਨੀਆਂ ਭਰ ‘ਚ ਵਸਦੇ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨਾਂ੍ਹ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਐੱਨਆਰਆਈ ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਸੂਬੇ ਅੰਦਰ ਨਿਵੇਸ਼ ਕਰਨ ਦਾ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨਾਂ੍ਹ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ‘ਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨਾਂ੍ਹ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ, ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ। ਉਨਾਂ੍ਹ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਐੱਨਆਰਆਈਜ਼ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਐੱਨਆਰਆਈਜ਼ ਲਈ ਵਿਸ਼ੇਸ਼ ਕਦਮ ਉਠਾ ਰਹੀ ਹੈ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ, ਸੈਰ ਸਪਾਟਾ ਉਦਯੋਗ ਦੇ ਧੁਰੇ ਵਜੋਂ ਉਭਰੇਗਾ। ਉਨਾਂ੍ਹ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦਾ ਅਮੀਰ ਸੱਭਿਆਚਾਰਕ ਵਿਰਸਾ ਲੋਕਾਂ ਨੂੰ ਦਿਖਾਉਣ ਲਈ ਰਮਣੀਕ ਅਤੇ ਕੁਦਰਤੀ ਸੁੰਦਰਤਾ ਨਾਲ ਲਬਰੇਜ਼ ਚਮਕੌਰ ਪੱਤਣ, ਧਾਰ ਕਲਾਂ ਵਿਖੇ ਪਹਿਲੀ ਐੱਨਆਰਆਈ ਮਿਲਣੀ ਕਰਵਾਈ ਗਈ ਹੈ ਅਤੇ ਪਰਵਾਸੀ ਭਾਰਤੀਆਂ ਨੂੰ ਇਸ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ।