ਗੁਹਾਟੀ: 22 ਅਗਸਤ, 2024 ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਸਰਕਾਰ ਮੁਸਲਮਾਨਾਂ ਦੇ ਵਿਆਹ ਅਤੇ ਤਲਾਕ ਦੀ ਲਾਜ਼ਮੀ ਸਰਕਾਰੀ ਰਜਿਸਟਰੇਸ਼ਨ ਲਈ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਸੀਐਮ ਹਿਮੰਤ ਸਰਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਸਰਕਾਰ ਆਉਣ ਵਾਲੇ ਸੈਸ਼ਨ ਦੌਰਾਨ ਅਸਾਮ ਮੁਸਲਿਮ ਵਿਆਹ ਲਾਜ਼ਮੀ ਰਜਿਸਟ੍ਰੇਸ਼ਨ ਅਤੇ ਤਲਾਕ ਬਿੱਲ, 2024 ਪੇਸ਼ ਕਰੇਗੀ, ਜੋ ਕਿ ਵੀਰਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਦੂਜੇ ਪਾਸੇ ਵਿਰੋਧੀ ਧਿਰ ਇਸ ਬਿੱਲ ਦਾ ਵਿਰੋਧ ਕਰਨ ਲਈ ਤਿਆਰ ਹੈ। ਏ.ਆਈ.ਯੂ.ਡੀ.ਐੱਫ. ਦੇ ਨੇਤਾ ਰਫੀਕੁਲ ਇਸਲਾਮ ਨੇ ਕਿਹਾ, “ਮੌਜੂਦਾ ਮੁਸਲਿਮ ਮੈਰਿਜ ਐਕਟ ਪੂਰੀ ਤਰ੍ਹਾਂ ਕੰਮ ਕਰ ਰਿਹਾ ਹੈ, ਸੀ.ਐੱਮ. ਸਿਰਫ ਹਿੰਦੂ-ਮੁਸਲਿਮ ਰਾਜਨੀਤੀ ਕਰਨਾ ਚਾਹੁੰਦੇ ਹਨ। ਉਨ੍ਹਾਂ ਨੂੰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਮੁਸਲਮਾਨਾਂ ਦੀ ਭਲਾਈ ‘ਤੇ ਕੰਮ ਕਰਨਾ ਚਾਹੀਦਾ ਹੈ। ਵਿਧਾਨ ਸਭਾ ‘ਚ ਆਰਡੀਨੈਂਸ ਜਾਂ ਬਿੱਲ ਲਿਆਉਣਾ ਚਾਹੀਦਾ ਹੈ। ਜੇਕਰ ਅਜਿਹਾ ਹੋਇਆ ਤਾਂ ਅਸੀਂ ਵਿਰੋਧ ਕਰਾਂਗੇ।