ਸ਼੍ਰੀਨਗਰ: 10 ਅਗਸਤ 2024 ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਅਨੰਤਨਾਗ ਜ਼ਿਲੇ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅੱਜ ਦੁਪਹਿਰ ਨੂੰ ਅਨੰਤਨਾਗ ਜ਼ਿਲ੍ਹੇ ਦੇ ਅਹਿਲਾਨ ਗਡੋਲ ਵਿੱਚ ਮੁਕਾਬਲਾ ਸ਼ੁਰੂ ਹੋਇਆ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਇਕ ਗਸ਼ਤੀ ਦਲ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ ਦੋਵੇਂ ਜਵਾਨ ਜ਼ਖਮੀ ਹੋ ਗਏ। ਇਹ ਗਸ਼ਤੀ ਟੀਮ ਕੋਕਰਨਾਗ ਉਪ ਮੰਡਲ ਦੇ ਜੰਗਲਾਂ ‘ਚ ਅੱਤਵਾਦ ਵਿਰੋਧੀ ਮੁਹਿੰਮ ਚਲਾ ਰਹੀ ਸੀ। ਫੌਜ ਦੇ ਵਿਸ਼ੇਸ਼ ਬਲ ਅਤੇ ਪੈਰਾਟਰੂਪਰ ਵੀ ਵਿਦੇਸ਼ੀ ਅੱਤਵਾਦੀਆਂ ਦੀ ਭਾਲ ਲਈ ਚਲਾਏ ਜਾ ਰਹੇ ਇਸ ਆਪਰੇਸ਼ਨ ਦਾ ਹਿੱਸਾ ਹਨ।